ਫ਼ਾਜ਼ਿਲਕਾ ’ਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 39 ਹੋਈ
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬੀਤੇ ਦਿਨੀਂ 6 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 33 ਤੋਂ ਵਧ ਕੇ 39 ਹੋ ਗਈ ਹੈ।
ਜ
ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਕਵਿਤਾ ਸਿੰਘ। ਅਜੀਤ ਤਸਵੀਰ
16-10-2026
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬੀਤੇ ਦਿਨੀਂ 6 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 33 ਤੋਂ ਵਧ ਕੇ 39 ਹੋ ਗਈ ਹੈ। ਇਸ ਨਾਲ ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਵਸਨੀਕਾਂ ਨੂੰ ਆਪਣੇ ਨੇੜੇ ਹੀ ਮੁੱਢਲੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਇਲਾਕਿਆਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਇਨ੍ਹਾਂ 6 ਨਵੇਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਹੋਇਆ ਹੈ। ਨਵੇਂ ਸ਼ੁਰੂ ਕੀਤੇ ਗਏ ਇਨ੍ਹਾਂ ਆਮ ਆਦਮੀ ਕਲੀਨਿਕਾਂ ਰਾਹੀਂ ਆਸਿਫਵਾਲਾ, ਬਹਿਕ ਖ਼ਾਸ, ਘੱਲੂ, ਬੇਗਾਵਾਲੀ, ਢੀਂਗਾਂਵਾਲੀ ਤੇ ਸਾਬੂਆਣਾ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਡਾ ਲਾਭ ਮਿਲੇਗਾ।