ਮੰਡੀ ਲਾਧੂਕਾ ਵਿਖੇ ਸ੍ਰੀ ਰਾਮ ਲੀਲ੍ਹਾ ਸਮਾਗਮ ਧੂਮਧਾਮ ਨਾਲ ਮਨਾਇਆ
ਫ਼ਾਜ਼ਿਲਕਾ, 15 ਅਕਤੂਬਰ (ਅਮਰਜੀਤ ਸ਼ਰਮਾ)-ਮੰਡੀ ਲਾਧੂਕਾ ਵਿਖੇ ਸ਼੍ਰੀ ਰਾਮ ਲੀਲ੍ਹਾ ਸੇਵਾ ਸਮਿਤੀ ਵਲੋਂ ਕਰਵਾਈ ਜਾ ਰਹੀ ਪਵਿੱਤਰ ਰਾਮ ਲੀਲ੍ਹਾ ਦੇ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਸ਼ਿਰਕਤ ਕੀਤੀ ਤੇ ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਪਾਵਨ ਦਰਸ਼ਨ ਕਰਕੇ ਅਪਾਰ ਆਤਮਿਕ ਖ਼ੁਸ਼ੀ ਤੇ ਸ਼ਾਂਤੀ ਪ੍ਰਾਪਤ ਕੀਤੀ। ਇਸ ਪਵਿੱਤਰ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਤਾਂ-ਮਹਾਂਪੁਰਸ਼ਾਂ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ।
ਫ਼ਾਜ਼ਿਲਕਾ, 15 ਅਕਤੂਬਰ (ਅਮਰਜੀਤ ਸ਼ਰਮਾ)-ਮੰਡੀ ਲਾਧੂਕਾ ਵਿਖੇ ਸ਼੍ਰੀ ਰਾਮ ਲੀਲ੍ਹਾ ਸੇਵਾ ਸਮਿਤੀ ਵਲੋਂ ਕਰਵਾਈ ਜਾ ਰਹੀ ਪਵਿੱਤਰ ਰਾਮ ਲੀਲ੍ਹਾ ਦੇ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੰਦੀਪ ਸਿੰਘ ਭੱਟੀ ਨੇ ਸ਼ਿਰਕਤ ਕੀਤੀ ਤੇ ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਪਾਵਨ ਦਰਸ਼ਨ ਕਰਕੇ ਅਪਾਰ ਆਤਮਿਕ ਖ਼ੁਸ਼ੀ ਤੇ ਸ਼ਾਂਤੀ ਪ੍ਰਾਪਤ ਕੀਤੀ। ਇਸ ਪਵਿੱਤਰ ਮੌਕੇ ਪਹੁੰਚੀਆਂ ਸ਼ਖ਼ਸੀਅਤਾਂ ਨੇ ਸੰਤਾਂ-ਮਹਾਂਪੁਰਸ਼ਾਂ ਦਾ ਅਸ਼ੀਰਵਾਦ ਵੀ ਪ੍ਰਾਪਤ ਕੀਤਾ। ਸਮਾਗਮ ਦੌਰਾਨ ਬੁਲਾਰਿਆਂ ਨੇ ਪ੍ਰਭੂ ਸ਼੍ਰੀ ਰਾਮ ਦੇ ਦਰਸਾਏ ਆਦਰਸ਼ਾਂ, ਸੱਚ, ਧਰਮ, ਸੇਵਾ ਤੇ ਨੇਕੀ ਦੇ ਰਾਹ ’ਤੇ ਚੱਲਣ ਦਾ ਸੰਕਲਪ ਲੈਣ ਦੀ ਪ੍ਰੇਰਨਾ ਦਿੱਤੀ। ਧਾਰਮਿਕ ਸਮਾਗਮ ਨੂੰ ਯਾਦਗਾਰ ਬਣਾਉਣ ਵਿਚ ਸ਼੍ਰੀ ਰਾਮ ਲੀਲ੍ਹਾ ਕਮੇਟੀ ਦੇ ਮੈਂਬਰਾਂ ਤੇ ਸਮੁੱਚੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ। ਕਮੇਟੀ ਦੇ ਮੈਂਬਰਾਂ ਵਲੋਂ ਸਮਾਗਮ ਵਿਚ ਆਈਆਂ ਸੰਗਤਾਂ ਦੀ ਸੇਵਾ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।