15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਡੀ.ਏ.ਵੀ. ਹਰੀਪੁਰਾ ਸਕੂਲ ਦੇ ਖਿਡਾਰੀਆਂ ਦੀ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ’ਚ ਸ਼ਾਨਦਾਰ ਚੜ੍ਹਤ

ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸ਼੍ਰੀ ਗੁਰੂ ਜੰਭੇਸ਼ਵਰ ਡੀ. ਏ.

Ad Position 21
No active advertisement
ਅਜੀਤ ਡੈਸਕ 16-10-2026
ਅਬੋਹਰ, 15 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸ਼੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਨੇ ਅੰਮ੍ਰਿਤਸਰ ਵਿਖੇ ਕਰਵਾਏ ਗਏ ਡੀ.ਏ.ਵੀ. ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਡੀ.ਏ.ਵੀ. ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਲੜਕੀਆਂ ਦੇ ਅੰਡਰ-14 ਵਰਗ ਵਿਚ ਸਿਮਰਨ ਨੇ ਸ਼ਾਟਪੁੱਟ ਵਿਚ ਪਹਿਲਾ ਤੇ ਡਿਸਕਸ ਥਰੋਅ ਵਿਚ ਦੂਜਾ ਸਥਾਨ ਹਾਸਲ ਕੀਤਾ ਜਦਕਿ ਨਵਸੀਰਤ ਕੌਰ ਨੇ ਲੰਬੀ ਛਾਲ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਖਨਕ ਨੇ ਸ਼ਾਟਪੁੱਟ ’ਚ ਪਹਿਲਾ ਤੇ ਲੱਕੀ ਨੇ ਟ੍ਰਿਪਲ ਜੰਪ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਰਗ ’ਚ ਮਨੀਸ਼ਾ ਨੇ ਜੈਵਲਿਨ ਥਰੋਅ ਵਿਚ ਪਹਿਲਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਦੇ ਯੁਵਰਾਜ ਨੇ ਲੰਬੀ ਛਾਲ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਰਗ ਵਿਚ ਪੰਕਜ ਨੇ ਜੈਵਲਿਨ ਥਰੋਅ ’ਚ ਪਹਿਲਾ ਤੇ ਦੀਪਕ ਸਿੰਘ ਨੇ ਡਿਸਕਸ ਥਰੋਅ ’ਚ ਦੂਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਸਕੂਲ ਦੇ ਖਿਡਾਰੀਆਂ ਨੇ ਕੁੱਲ 4 ਸੋਨੇ, 3 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਮਿਹਨਤ ਤੇ ਖੇਡ ਪ੍ਰਤਿਭਾ ਦਾ ਸਬੂਤ ਦਿੱਤਾ। ਇਹਨਾਂ ਵਿਚੋਂ ਸੱਤ ਬੱਚਿਆਂ ਦੀ ਰਾਸ਼ਟਰੀ ਪੱਧਰ ’ਤੇ ਚੋਣ ਹੋਈ। ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕੋਚ ਗੁਰਸਿਮਰਨ ਸਿੰਘ ਤੇ ਮੈਡਮ ਰਜਨੀ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਵਿਦਿਆਰਥਣ ਨੇ ਸੂਬਾ ਪੱਧਰੀ ਕਰਾਟੇ ਚੈਂਪੀਅਨਸ਼ਿਪ ’ਚ ਕੀਤਾ ਦੂਜਾ ਸਥਾਨ ਹਾਸਿਲ
Ad Position 24