ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਟੀਕਾਕਰਨ ਕੈਂਪ
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.
ਫ਼ਾਜ਼ਿਲਕਾ, 15 ਅਕਤੂਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਵਲੋਂ ਆਮ ਆਦਮੀ ਕਲੀਨਿਕ ਹਸਤਾ ਕਲਾਂ, ਨਿਓਲਾ ਤੇ ਸੁਰੇਸ਼ ਵਾਲਾ ਵਿਖੇ ਚੱਲ ਰਹੇ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਨਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਵੀ ਮੌਜੂਦ ਸਨ। ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਰਬ-ਵਿਆਪੀ ਟੀਕਾਕਰਨ ਪ੍ਰੋਗਰਾਮ ਤਹਿਤ ਨਵਜੰਮੇ ਬੱਚਿਆਂ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਨੂੰ 12 ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਤ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਫ਼ੀਲਡ ਸਟਾਫ਼ ਨੂੰ ਹਰ ਬੱਚੇ ਦਾ ਪੂਰਨ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ 14 ਤੋਂ 15 ਸਾਲ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ (ਬੱਚੇਦਾਨੀ ਦੇ ਕੈਂਸਰ) ਤੋਂ ਬਚਾਅ ਲਈ ਐਚ.ਪੀ.ਵੀ. ਦਾ ਟੀਕਾ ਲਗਾਇਆ ਜਾ ਰਹਾ ਹੈ, ਜੋ ਕਿ 31 ਦਸੰਬਰ ਤੱਕ ਜਾਰੀ ਰਹੇਗਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ।