15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਵਿਆ ਗਰਗ ਨੇ ਪੰਜਾਬ ਪੱਧਰ ’ਤੇ ਕਰਾਟੇ ਵਿਚ ਜਿੱਤਿਆ ਚਾਂਦੀ ਦਾ ਤਗਮਾ

ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗਊਸ਼ਾਲਾ ਰੋਡ ਦੀ ਵਸਨੀਕ ਅਤੇ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐੱਸ.

Ad Position 21
No active advertisement
ਕਰਾਟੇ ਦੇ ਪੰਜਾਬ ਪੱਧਰੀ ਮੁਕਾਬਲੇ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਦੀ ਅਬੋਹਰ ਦੀ ਨਵਿਆ ਗਰਗ। ਅਜੀਤ ਤਸਵੀਰ 16-10-2026
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗਊਸ਼ਾਲਾ ਰੋਡ ਦੀ ਵਸਨੀਕ ਅਤੇ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਨਵਿਆ ਗਰਗ ਨੇ ਕਰਾਟੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਐੱਸ.ਏ.ਐੱਸ. ਨਗਰ ਵਿਖੇ ਕਰਵਾਏ ਗਏ ਇਸ ਮੁਕਾਬਲੇ ਵਿਚ ਨਵਿਆ ਦੀ ਇਸ ਪ੍ਰਾਪਤੀ ਨਾਲ ਉਸ ਦੇ ਪਰਿਵਾਰ ਤੇ ਸਕੂਲ ਵਿਚ ਖ਼ੁਸ਼ੀ ਦੀ ਲਹਿਰ ਹੈ। ਉਸ ਦੀ ਇਸ ਸਫਲਤਾ ’ਤੇ ਪਰਿਵਾਰਕ ਮੈਂਬਰਾਂ, ਅਧਿਆਪਕਾਂ ਤੇ ਸ਼ੁੱਭਚਿੰਤਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਨਵਿਆ ਗਰਗ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਨਵਿਆ ਦਾ ਕਹਿਣਾ ਹੈ ਕਿ ਮਾਪਿਆਂ ਨੂੰ ਆਪਣੀਆਂ ਧੀਆਂ ’ਤੇ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਅੱਗੇ ਵਧਣ ਤੇ ਆਪਣੀ ਪ੍ਰਤਿਭਾ ਨਿਖਾਰਨ ਦੇ ਲੋੜੀਂਦੇ ਮੌਕੇ ਦੇਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਜਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਅਗਲੀ ਖ਼ਬਰ ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਟੀਕਾਕਰਨ ਕੈਂਪ
Ad Position 24