15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਬੋਹਰ ਦੇ ਡੀ.ਏ.ਵੀ. ਕਾਲਜ ਦੀ ਵਿਦਿਆਰਥਣ ਆਰਜ਼ੂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਜਿੱਤਿਆ ਕਾਂਸੀ ਦਾ ਤਗਮਾ

ਅਬੋਹਰ, 15 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਡੀ. ਏ.

Ad Position 21
No active advertisement
ਰਾਜ ਪੱਧਰੀ ਵੁਸ਼ੂ ਮੁਕਾਬਲੇ ’ਚ ਕਾਂਸੀ ਦਾ ਤਗਮਾ ਜਿੱਤਣ ਬਾਅਦ ਖ਼ੁਸ਼ੀ ਸਾਂਝੀ ਕਰਦੀ ਹੋਈ ਡੀ.ਏ.ਵੀ. ਕਾਲਜ ਅਬੋਹਰ ਦੀ ਵਿਦਿਆਰਥਣ ਆਰਜ਼ੂ, ਨਾਲ ਪ੍ਰਿੰਸੀਪਲ ਡਾ. ਵਿਜੇ ਗਰੋਵਰ, ਸਪੋਰਟਸ ਇੰਚਾਰਜ ਡਾ. ਚਰਨ ਸਿੰਘ ਤੇ ਕਾਲਜ ਸਟਾਫ਼। ਅਜੀਤ ਤਸਵੀਰ 16-10-2026
ਅਬੋਹਰ, 15 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਡੀ.ਏ.ਵੀ. ਕਾਲਜ ਦੀ ਹੋਣਹਾਰ ਵਿਦਿਆਰਥਣ ਆਰਜ਼ੂ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਟਾਲਾ (ਜ਼ਿਲ੍ਹਾ ਗੁਰਦਾਸਪੁਰ) ਵਿਖੇ 9 ਤੋਂ 12 ਅਕਤੂਬਰ ਤੱਕ ਰਾਜ ਪੱਧਰੀ ਵੁਸ਼ੂ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰ ਕੇ ਕਾਂਸੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਨਾਲ ਉਨ੍ਹਾਂ ਪੰਜਾਬ ਸਰਕਾਰ ਵਲੋਂ 5000 ਰੁਪਏ ਦੀ ਨਕਦ ਰਾਸ਼ੀ ਵੀ ਪ੍ਰਾਪਤ ਕੀਤੀ ਹੈ। ਸਪੋਰਟਸ ਇੰਚਾਰਜ ਡਾ. ਚਰਨ ਸਿੰਘ ਨੇ ਦੱਸਿਆ ਕਿ ਆਰਜ਼ੂ ਨੇ ਇਹ ਮੁਕਾਬਲਾ ਪ੍ਰਿੰਸੀਪਲ ਡਾ. ਵਿਜੇ ਗਰੋਵਰ ਦੀ ਯੋਗ ਅਗਵਾਈ ਤੇ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਖੇਡਿਆ। ਉਨ੍ਹਾਂ ਦੱਸਿਆ ਕਿ ਆਰਜ਼ੂ ਨੇ 21 ਤੋਂ 30 ਸਾਲ ਉਮਰ ਵਰਗ ਤੇ 75 ਕਿੱਲੋਗਰਾਮ ਤੋਂ ਘੱਟ ਭਾਰ ਵਰਗ ਵਿਚ ਹਿੱਸਾ ਲੈਂਦਿਆਂ ਆਪਣੀ ਖੇਡ ਪ੍ਰਤਿਭਾ, ਮਿਹਨਤ ਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਪ੍ਰਿੰਸੀਪਲ ਨੇ ਆਰਜ਼ੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸੰਘਰਸ਼ਸ਼ੀਲਤਾ ਤੇ ਟੀਮ ਭਾਵਨਾ ਦਾ ਵਿਕਾਸ ਕਰਦੀਆਂ ਹਨ। ਕਾਲਜ ਪਰਿਵਾਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਵਿਦਿਆਰਥੀਆਂ ਨੂੰ ਉਚਿੱਤ ਮਾਰਗਦਰਸ਼ਨ, ਪ੍ਰੋਤਸਾਹਿਤ ਕਰਨ ਤੇ ਮੌਕੇ ਮਿਲਦੇ ਰਹਿਣ ਨਾਲ ਉਹ ਵੱਖ-ਵੱਖ ਖੇਤਰਾਂ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਪੱਧਰੀ ਮੁਕਾਬਲਿਆਂ ’ਚ ਜਿੱਤੇ 24 ਤਗਮੇਂ ਅਗਲੀ ਖ਼ਬਰ ਅਬੋਹਰ ਸਿਵਲ ਹਸਪਤਾਲ ਨੂੰ ਮਿਲੀ ਮਹਿਲਾ ਰੋਗ ਮਾਹਿਰ, ਡਾ. ਮਨੀਸ਼ਾ ਵਰਮਾ ਨੇ ਸੰਭਾਲਿਆ ਅਹੁਦਾ
Ad Position 24