ਚਾਰ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਰਾਜੀਵ ਗਾਂਧੀ ਰਾਸ਼ਟਰੀ ਯੁਵਾ ਵਿਕਾਸ ਸੰਸਥਾਨ ਖੇਤਰੀ ਕੇਂਦਰ ਚੰਡੀਗੜ੍ਹ ਵਲੋਂ ਚਾਰ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਡੀ.
ਅਬੋਹਰ, 15 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਰਾਜੀਵ ਗਾਂਧੀ ਰਾਸ਼ਟਰੀ ਯੁਵਾ ਵਿਕਾਸ ਸੰਸਥਾਨ ਖੇਤਰੀ ਕੇਂਦਰ ਚੰਡੀਗੜ੍ਹ ਵਲੋਂ ਚਾਰ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਡੀ.ਏ.ਵੀ. ਕਾਲਜ ਅਬੋਹਰ ਦੇ ਐੱਨ.ਐੱਸ.ਐੱਸ. ਵਲੰਟੀਅਰ ਲਵਿਸ਼ ਕੁਮਾਰ ਤੇ ਜਗਦੀਪ ਨੇ ਭਾਗ ਲਿਆ। ਇਹ ਸਿਖਲਾਈ ਪ੍ਰੋਗਰਾਮ ਭਾਰਤ ਸਰਕਾਰ ਦੇ ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਅਧੀਨ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਸਮਾਜ ਵਿਚ ਲਿੰਗ ਸਮਾਨਤਾ, ਸੰਵੇਦਨਸ਼ੀਲਤਾ ਤੇ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰੋਗਰਾਮ ਦੌਰਾਨ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਲਿੰਗ ਸਮਾਨਤਾ, ਮਹਿਲਾ ਸਸ਼ਕਤੀਕਰਨ ਤੇ ਸਮਾਜ ’ਚ ਔਰਤਾਂ ਤੇ ਮਰਦਾਂ ਪ੍ਰਤੀ ਬਰਾਬਰੀ ਵਾਲਾ ਨਜ਼ਰੀਆ ਵਿਕਸਿਤ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਸਿਖਲਾਈ ਪ੍ਰੋਗਰਾਮ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਕਾਲਜ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਤੇ ਸਿੱਖਿਆ ਸ਼ਾਸਤਰੀਆਂ ’ਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਨਤਾ ਤੇ ਸਨਮਾਨ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਐੱਨ.ਐੱਸ.ਐੱਸ. ਇੰਚਾਰਜ ਸੰਜੀਵ ਕੁਮਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।