17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਫ਼ਾਜ਼ਿਲਕਾ ’ਚ ਪੁਲਿਸ ਤੇ ਡਰੱਗ ਵਿਭਾਗ ਦੀ ਸਾਂਝੀ ਛਾਪੇਮਾਰੀ, ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮੈਡੀਕਲ ਸਟੋਰਾਂ ’ਤੇ ਸਖ਼ਤ ਕਾਰਵਾਈ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹੇ ਵਿਚ ਨਸ਼ਿਆਂ ਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿੱਕਰੀ ਵਿਰੁੱਧ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਹੌਟਸਪੌਟ ਇਲਾਕਿਆਂ-ਅੰਨ੍ਹੀ ਦਿੱਲੀ ਤੇ ਬਾਰਡਰ ਰੋਡ ਸਮੇਤ ਵੱਖ-ਵੱਖ ਥਾਵਾਂ ’ਤੇ ਪੁਲਿਸ ਪ੍ਰਸ਼ਾਸਨ ਅਤੇ ਡਰੱਗ ਵਿਭਾਗ ਦੀ ਟੀਮ ਨੇ ਸਾਂਝੇ ਤੌਰ ’ ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਖੇਤਰ ਦੇ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਜਿੱਥੇ ਨਿਯਮਾਂ ਦੀਆਂ ਉਣਤਾਈਆਂ ਸਾਹਮਣੇ ਆਉਣ ’ਤੇ ਕਈ ਸ਼ੱਕੀ ਦਵਾਈਆਂ ਨੂੰ ਮੌਕੇ ’ਤੇ ਹੀ ਸੀਲ ਕਰ ਦਿੱਤਾ ਗਿਆ।

Ad Position 21
No active advertisement
ਫ਼ਾਜ਼ਿਲਕਾ ਵਿਖੇ ਛਾਪੇਮਾਰੀ ਦੌਰਾਨ ਮੈਡੀਕਲ ਸਟੋਰ ਦੇ ਰਿਕਾਰਡ ਦੀ ਜਾਂਚ ਕਰਦੀ ਹੋਈ ਡਰੱਗ ਤੇ ਪੁਲਿਸ ਵਿਭਾਗ ਦੀ ਟੀਮ। ਅਜੀਤ ਤਸਵੀਰ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹੇ ਵਿਚ ਨਸ਼ਿਆਂ ਤੇ ਗੈਰ-ਕਾਨੂੰਨੀ ਦਵਾਈਆਂ ਦੀ ਵਿੱਕਰੀ ਵਿਰੁੱਧ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਹੌਟਸਪੌਟ ਇਲਾਕਿਆਂ-ਅੰਨ੍ਹੀ ਦਿੱਲੀ ਤੇ ਬਾਰਡਰ ਰੋਡ ਸਮੇਤ ਵੱਖ-ਵੱਖ ਥਾਵਾਂ ’ਤੇ ਪੁਲਿਸ ਪ੍ਰਸ਼ਾਸਨ ਅਤੇ ਡਰੱਗ ਵਿਭਾਗ ਦੀ ਟੀਮ ਨੇ ਸਾਂਝੇ ਤੌਰ ’ ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਖੇਤਰ ਦੇ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਜਿੱਥੇ ਨਿਯਮਾਂ ਦੀਆਂ ਉਣਤਾਈਆਂ ਸਾਹਮਣੇ ਆਉਣ ’ਤੇ ਕਈ ਸ਼ੱਕੀ ਦਵਾਈਆਂ ਨੂੰ ਮੌਕੇ ’ਤੇ ਹੀ ਸੀਲ ਕਰ ਦਿੱਤਾ ਗਿਆ। ਇਸ ਸਾਰੀ ਕਾਰਵਾਈ ਦੌਰਾਨ ਡੀ.ਐੱਸ.ਪੀ. ਫ਼ਾਜ਼ਿਲਕਾ ਬਲਵਿੰਦਰ ਸਿੰਘ ਅਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਸਤਿੰਦਰ ਕੰਬੋਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੂਰੀ ਜਾਣਕਾਰੀ ਦਿੰਦਿਆਂ ਡਰੱਗ ਇੰਸਪੈਕਟਰ ਨੇ ਦੱਸਿਆ ਕਿ ਇਹ ਜਾਂਚ ਮੁਹਿੰਮ ਜ਼ਿਲ੍ਹਾ ਡਿਪਟੀ ਕਮਿਸ਼ਨਰ (ਡੀ.ਸੀ.) ਤੇ ਸਿਵਲ ਸਰਜਨ ਦੇ ਨਿਰਦੇਸ਼ਾਂ ਦੇ ਨਾਲ-ਨਾਲ ਐੱਸ.ਐੱਸ.ਪੀ. ਵਲੋਂ ਚਿੰਨ੍ਹਿਤ ਕੀਤੇ ਗਏ ਹੌਟਸਪੌਟ ਇਲਾਕਿਆਂ ਵਿਚ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅੰਨ੍ਹੀ ਦਿੱਲੀ ਖੇਤਰ ਵਿਚ ਦੋ ਮੈਡੀਕਲ ਫ਼ਰਮਾਂ ਦੀ ਜਾਂਚ ਕੀਤੀ ਗਈ ਜਿੱਥੇ ‘ਡਰੱਗਜ਼ ਐਂਡ ਕਾਸਮੈਟਿਕਸ ਐਕਟ’ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ। ਦੁਕਾਨਾਂ ’ਤੇ ਸੇਲ-ਪਰਚੇਜ਼ (ਖਰੀਦ-ਵੇਚ) ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਨਹੀਂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਕੈਂਸਰ ਤੇ ਮਾਨਸਿਕ ਰੋਗਾਂ ਦੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਪਾਬੰਦੀਸ਼ੁਦਾ ਦਵਾਈਆਂ ਦੀ ਵੰਡ ਦਾ ਲਾਜ਼ਮੀ ਰਿਕਾਰਡ ਵੀ ਦਫ਼ਤਰ ਵਿਚ ਜਮਾਂ ਨਹੀਂ ਕਰਵਾਇਆ ਗਿਆ ਸੀ। ਡਰੱਗ ਇੰਸਪੈਕਟਰ ਨੇ ਦੱਸਿਆ ਕਿ ਜਾਂਚ ਦੌਰਾਨ ਇੱਕ ਦੁਕਾਨ ‘ਤੇ ਦਵਾਈਆਂ ਦੀ ਖ਼ਰੀਦ ਤੇ ਵਿਕਰੀ ਦੇ ਰਿਕਾਰਡ ਵਿਚ ਵੱਡਾ ਅੰਤਰ ਪਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਸ਼ੱਕੀ ਦਵਾਈਆਂ ਨੂੰ ਮੌਕੇ ‘ਤੇ ਹੀ ਸੀਲ ਕਰ ਦਿੱਤਾ ਗਿਆ। ਸੀਲ ਕੀਤੀਆਂ ਗਈਆਂ ਦਵਾਈਆਂ ਵਿਚ ਜ਼ੋਲਪੀਡੇਮ ਤੇ ਅਪ੍ਰਾਜ਼ੋਲਮ ਵਰਗੀਆਂ ਸੰਵੇਦਨਸ਼ੀਲ ਦਵਾਈਆਂ ਸ਼ਾਮਲ ਹਨ। ਡਰੱਗ ਇੰਸਪੈਕਟਰ ਨੇ ਹੋਰਨਾਂ ਸਾਰੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਕਰੜਾ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਰੇ ਦੁਕਾਨਦਾਰ ਆਪਣਾ ਰਿਕਾਰਡ ਪਾਰਦਰਸ਼ੀ ਤੇ ਸਹੀ ਤਰੀਕੇ ਨਾਲ ਬਣਾ ਕੇ ਰੱਖਣ। ਬਿਨਾਂ ਬਿੱਲ ਜਾਂ ਰਿਕਾਰਡ ਤੋਂ ਕਿਸੇ ਵੀ ਦਵਾਈ ਦੀ ਖਰੀਦ-ਵੇਚ ਨਾ ਕੀਤੀ ਜਾਵੇ ਤੇ ਸ਼ੱਕੀ ਦਵਾਈਆਂ ਦੀ ਗ਼ਲਤ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪ੍ਰੈਗਾਬਾਲਿਨ ਵਰਗੀਆਂ ਦਵਾਈਆਂ ਦਾ ਬਿਨਾਂ ਵੈਧ ਲਾਇਸੈਂਸ ਜਾਂ ਰਿਕਾਰਡ ਦੇ ਭੰ ਡਾਰਨ ਕਰਨ ਵਾਲਿਆਂ ਵਿਰੁੱਧ ਸਖ਼ਤ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ। ਡਰੱਗ ਵਿਭਾਗ ਦੀ ਟੀਮ ਨੇ ਦੱਸਿਆ ਕਿ ਸੀਲ ਕੀਤੀਆਂ ਗਈਆਂ ਦਵਾਈਆਂ ਨੂੰ ਐੱਸ.ਡੀ.ਐੱਮ. ਕੋਰਟ ਵਿਚ ਪੇਸ਼ ਕਰਕੇ ਕਸਟਡੀ ਆਰਡਰ ਲਿਆ ਜਾਵੇਗਾ ਜਿਸ ਤੋਂ ਬਾਅਦ ਮਾਮਲੇ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਜ਼ੋਨਲ ਲਾਇਸੈਂਸਿੰਗ ਅਥਾਰਿਟੀ, ਫ਼ਿਰੋਜ਼ਪੁਰ ਜ਼ੋਨ ਨੂੰ ਭੇਜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਰੋਸ ਰੈਲੀ, 21-22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਧਰਨਾ ਦੇਣ ਦਾ ਐਲਾਨ
Ad Position 24