17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 30 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ

ਫ਼ਾਜ਼ਿਲਕਾ, 16 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦੇ ਮਿਸ਼ਨ ਨੂੰ ਲੈ ਕੇ ਅੰਮ੍ਰਿਤ ਸੰਚਾਰ ਸਮਾਗਮ ਸ੍ਰੀ ਸਹਿਜ-ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਕਰਵਾਇਆ ਗਿਆ। ਇਨ੍ਹਾਂ ਸਮਾਗਮਾਂ ਅੰਦਰ 30 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ।

Ad Position 21
No active advertisement
ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ(ਦਵਿੰਦਰ ਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦੇ ਮਿਸ਼ਨ ਨੂੰ ਲੈ ਕੇ ਅੰਮ੍ਰਿਤ ਸੰਚਾਰ ਸਮਾਗਮ ਸ੍ਰੀ ਸਹਿਜ-ਪਾਠ ਸੇਵਾ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਕਰਵਾਇਆ ਗਿਆ। ਇਨ੍ਹਾਂ ਸਮਾਗਮਾਂ ਅੰਦਰ 30 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ। ਪੁੱਜੇ ਪੰਜ ਪਿਆਰਿਆਂ ਨੇ ਅੰਮ੍ਰਿਤ ਛਕਾ ਕੇ ਸਮੂਹ ਸੰਗਤਾਂ ਨੂੰ ਰਹਿਤ ਮਰਿਆਦਾ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਰਹਿਤ ਮਰਿਆਦਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਭਾਈ ਸੰਤਾ ਸਿੰਘ, ਭਾਈ ਰਤਨ ਸਿੰਘ ਨੇ ਸਰਹੱਦੀ ਪਿੰਡਾਂ ਅੰਦਰ ਪ੍ਰਚਾਰ ਕਰਕੇ ਸੰਗਤਾਂ ਨੂੂੰ ਪ੍ਰੇਰਿਤ ਕੀਤਾ। ਇਸ ਮੌਕੇ ਭਾਈ ਹਰਸਿਮਰਨਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਡਾ.ਬਲਬੀਰ ਸਿੰਘ, ਭਾਈ ਜਰਨੈਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਲਿਆ ਅਗਲੀ ਖ਼ਬਰ ਅੱਖਾਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ
Ad Position 24