17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਤਮ ਵੱਲਭ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਲਿਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਤੇ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਦਾ ਸੁਨੇਹਾ ਦੇਣ ਦੇ ਮਨੋਰਥ ਨਾਲ ਨਸ਼ਾ ਮੁਕਤੀ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਤੇ ਸਮਾਜ ਨੂੰ ਜਾਗਰੂਕ ਕਰਨ ਤੇ ਇਕ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਤੇ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਦਾ ਸੁਨੇਹਾ ਦੇਣ ਦੇ ਮਨੋਰਥ ਨਾਲ ਨਸ਼ਾ ਮੁਕਤੀ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਤੇ ਸਮਾਜ ਨੂੰ ਜਾਗਰੂਕ ਕਰਨ ਤੇ ਇਕ ਸਕਾਰਾਤਮਿਕ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਸ਼ਾ ਨਾ ਕੇਵਲ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਉਸ ਦੇ ਪਰਿਵਾਰ, ਸਿੱਖਿਆ, ਸਮਾਜਿਕ ਰਿਸ਼ਤਿਆਂ ਤੇ ਭਵਿੱਖ ’ਤੇ ਵੀ ਮਾੜਾ ਅਸਰ ਪਾਉਂਦਾ ਹੈ। ਵਿਦਿਆਰਥੀਆਂ ਨੇ ਸਮੂਹਕ ਤੌਰ ’ਤੇ ਪ੍ਰਣ ਲਿਆ ਕਿ ਉਹ ਆਪ ਨਸ਼ਿਆਂ ਤੋਂ ਦੂਰ ਰਹਿਣਗੇ, ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਗੇ ਤੇ ਆਪਣੇ ਦੋਸਤਾਂ ਤੇ ਪਰਿਵਾਰਕ ਮੈਂਬਰਾਂ ਨੂੰ ਵੀ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਡਾਇਰੈਕਟਰ ਸ੍ਰੀ ਦੀਪਕ ਸ਼ਰਮਾ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਧੀਂਗੜਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ “ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ। ਜੇਕਰ ਸਾਡੇ ਵਿਦਿਆਰਥੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਸਮਝ ਕੇ ਜਾਗਰੂਕਤਾ ਫੈਲਾਉਣ ਦਾ ਸੰਕਲਪ ਲੈਣ , ਤਾਂ ਇੱਕ ਸਿਹਤਮੰਦ, ਮਜ਼ਬੂਤ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਅੰਮ੍ਰਿਤ ਸੰਚਾਰ ਸਮਾਗਮ ਦੌਰਾਨ 30 ਤੋਂ ਵੱਧ ਪ੍ਰਾਣੀ ਗੁਰੂ ਵਾਲੇ ਬਣੇ
Ad Position 24