17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਖੇਤੀਬਾੜੀ ਵਿਭਾਗ ਵਲੋਂ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ

ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਤੇ ਬਲਾਕ ਅਬੋਹਰ ਵਿਚ ਯੂਰੀਆ ਤੇ ਡੀ. ਏ.

Ad Position 21
No active advertisement
ਅਜੀਤ ਡੈਸਕ 17-10-2026
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਤੇ ਬਲਾਕ ਅਬੋਹਰ ਵਿਚ ਯੂਰੀਆ ਤੇ ਡੀ.ਏ.ਪੀ. ਖਾਦਾਂ ਦੀ ਸੁਚੱਜੀ ਅਤੇ ਪਾਰਦਰਸ਼ੀ ਵੰਡ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਸਹਾਇਕ ਪੌਦ ਸੁਰੱਖਿਆ ਅਫ਼ਸਰ ਅਬੋਹਰ ਪਰਮਿੰਦਰ ਸਿੰਘ ਧੰਜੂ ਤੇ ਖਾਦ ਇੰਸਪੈਕਟਰ ਅਬੋਹਰ ਅਜੈਪਾਲ ਵਲੋਂ ਇਲਾਕੇ ਦੇ ਵੱਖ-ਵੱਖ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵਿਭਾਗੀ ਅਧਿਕਾਰੀਆਂ ਨੇ ਸਮੂਹ ਖਾਦ ਵਿਕ੍ਰੇਤਾਵਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਖਾਦ ਬਿਨਾਂ ਕਿਸੇ ਬੇਲੋੜੀ ਜ਼ਬਰਦਸਤੀ ਟੈਗਿੰਗ ਤੋਂ ਮੁਹੱਈਆ ਕਰਵਾਈ ਜਾਵੇ। ਵਿਭਾਗ ਵਲੋਂ ਜ਼ਿਲ੍ਹੇ ਵਿਚ ਖਾਦਾਂ ਦੀ ਨਿਰਵਿਘਨ ਸਪਲਾਈ ਅਤੇ ਪਾਰਦਰਸ਼ੀ ਵਿੱਕਰੀ ਲਈ ਲਗਾਤਾਰ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰਣ ਲਿਆ
Ad Position 24