18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਹਲਕਾ ਜਲਾਲਾਬਾਦ ਦੇ ਪਿੰਡ ਚੱਕ ਬਲੋਚਾਂ ਮਹਾਲਮ ’ਚ ਡੀ.ਸੀ. ਫ਼ਾਜ਼ਿਲਕਾ ਤੇ ਐੱਸ.ਐੱਸ.ਪੀ., ਫ਼ਾਜ਼ਿਲਕਾ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗ

ਜਲਾਲਾਬਾਦ, 17 ਅਕਤੂਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦੇਰ ਸ਼ਾਮ ਜਲਾਲਾਬਾਦ ਦੇ ਪਿੰਡ ਚੱਕ ਬਲੋਚਾਂ ਮਹਾਲਮ ਵਿਖੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ. ਐੱਸ.

Ad Position 21
No active advertisement
ਪਿੰਡ ਚੱਕ ਬਲੋਚਾਂ ਉਰਫ਼ ਮਹਾਲਮ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ। ਤਸਵੀਰ-ਜਤਿੰਦਰ ਪਾਲ ਸਿੰਘ 18-10-2026
ਜਲਾਲਾਬਾਦ, 17 ਅਕਤੂਬਰ(ਜਤਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦੇਰ ਸ਼ਾਮ ਜਲਾਲਾਬਾਦ ਦੇ ਪਿੰਡ ਚੱਕ ਬਲੋਚਾਂ ਮਹਾਲਮ ਵਿਖੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਐੱਸ.ਪੀ ਫ਼ਾਜ਼ਿਲਕਾ ਗਗਨ ਅਜੀਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਨਸ਼ਿਆਂ ਦੀ ਰੋਕਥਾਮ ਸਮੇਤ ਪਿੰਡ ਦੀਆਂ ਹੋਰ ਸਮੱਸਿਆਵਾਂ ਬਾਰੇ ਵਿਚਾਰ ਕੀਤਾ। ਇਸ ਮੌਕੇ ਪੰਚਾਇਤ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕਣ ਅਤੇ ਪਿੰਡ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੰਗਾਂ ਵੀ ਰੱਖੀਆਂ ਗਈਆਂ। ਪਿੰਡ ਵਾਸੀਆਂ ਨੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵਲ਼ੋਂ ਹੋਰ ਸਖ਼ਤੀ ਕਰਨ ਅਤੇ ਨਸ਼ੇ ਦੀ ਲਪੇਟ ਵਿਚ ਆ ਚੁੱਕੇ ਨੌਜਵਾਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ। ਪੰਚਾਇਤ ਵਲ਼ੋਂ ਪਿੰਡ ਦੀ ਸੁਰੱਖਿਆ ਨੂੰ ਲੈ ਕੇ ਪਿੰਡ ਦੇ ਮੁੱਖ ਸਥਾਨਾਂ ਅਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਮੰਗ ਕੀਤੀ। ਪੰਚਾਇਤ ਵਲ਼ੋਂ ਪਿੰਡ ਲਈ ਖੇਡ ਸਟੇਡੀਅਮ ਦੀ ਮੰਗ ਵੀ ਕੀਤੀ ਗਈ ਤਾਂ ਜੋ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਕੇ, ਨਸ਼ਿਆਂ ਤੋਂ ਦੂਰ ਰੱਖਣ ਲਈ ਸਿਹਤਮੰਦ ਮਾਹੌਲ ਤਿਆਰ ਕੀਤਾ ਜਾ ਸਕੇ। ਇਸ ਮੌਕੇ ਡੀ. ਐੱਸ. ਪੀ. ਲਵਦੀਪ ਸਿੰਘ ਗਿੱਲ, ਥਾਣਾ ਵੈਰੋਂ ਕਾ ਦੇ ਐਸ.ਐਚ.ਓ. ਗੁਰਵਿੰਦਰ ਸਿੰਘ, ਥਾਣਾ ਸਦਰ ਜਲਾਲਾਬਾਦ ਦੇ ਐੱਸ.ਐੱਚ.ਓ. ਅੰਗਰੇਜ਼ ਕੁਮਾਰ, ਥਾਣਾ ਅਰਨੀਵਾਲਾ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਅਤੇ ਪੁਲਿਸ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰੀਪੁਰਾ ਵਿਚ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ ਅਗਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਸਾਬਕਾ ਮੀਤ ਪ੍ਰਧਾਨ ਸਵ. ਭੀਮਸੈਨ ਗਗਨੇਜਾ ਦੀ ਬਰਸੀ ਮਨਾਈ
Ad Position 24