ਨਰਾਤਿਆਂ ਦੀ ਖ਼ੁਸ਼ੀ ’ਚ ਵਿਧਾਇਕ ਗੋਲਡੀ ਕੰਬੋਜ ਵਲੋਂ ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ
ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)- ਨਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਖ਼ੁਸ਼ੀ ਦੇ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਲਈ ਨਵ-ਨਿਯੁਕਤ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਜ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ। ਤਸਵੀਰ-ਜਸਕਰਨ ਸਿੰਘ ਤਨੇਜਾ
18-10-2026
ਜਲਾਲਾਬਾਦ, 17 ਅਕਤੂਬਰ (ਜਸਕਰਨ ਸਿੰਘ ਤਨੇਜਾ)- ਨਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਖ਼ੁਸ਼ੀ ਦੇ ਮੌਕੇ ’ਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਲਈ ਨਵ-ਨਿਯੁਕਤ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਵਰਗਾਂ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਰਕਾਰ ਨੇ ਭਰਤੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਤਰਜੀਹ ਦਿੱਤੀ ਹੈ, ਜਿਸ ਸਦਕਾ ਯੋਗ ਉਮੀਦਵਾਰਾਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਹਾਸਲ ਕਰਨ ਦੇ ਮੌਕੇ ਮਿਲ ਰਹੇ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਅੱਜ 32 ਆਂਗਣਵਾੜੀ ਹੈਲਪਰਾਂ ਨੂੰ ਵੀ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਸਿਰਫ਼ ਨੌਕਰੀ ਤੱਕ ਸੀਮਤ ਨਾ ਸਮਝਣ, ਸਗੋਂ ਇਸ ਨੂੰ ਸਮਾਜ ਸੇਵਾ ਦਾ ਅਹਿਮ ਹਿੱਸਾ ਮੰਨਦਿਆਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।