18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀਆਂ ਦਾ 70ਵੀਆਂ ਅੰਤਰ-ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਤਹਿਤ ਵੁਸ਼ੂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜ਼ਬਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ 70ਵੀਆਂ ਅੰਤਰ-ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਤਹਿਤ ਵੁਸ਼ੂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਮੇਜ਼ਬਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਡੀ.ਪੀ. ਮੋਹਿਤ ਸਰ ਨੇ ਦੱਸਿਆ ਕਿ ਮੁਕਾਬਲੇ ਵਿਚ ਅੰਡਰ-17 ਉਮਰ ਵਰਗ ਦੇ ਲੜਕਿਆਂ ਤੇ ਲੜਕੀਆਂ ਨੇ ਹਿੱਸਾ ਲਿਆ। ਵੁਸ਼ੂ ਮੁਕਾਬਲਿਆਂ ਵਿਚ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਖਿਡਾਰੀ ਅਰੁਣ ਨੇ 52 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ, ਜਦੋਂ ਕਿ ਤਨਵੀਰ ਨੇ 56 ਕਿੱਲੋਗਰਾਮ ਤੇ ਨਿਤੀਸ਼ ਕੁਮਾਰ ਨੇ 80 ਕਿੱਲੋਗਰਾਮ ਭਾਰ ਵਰਗ ’ਚ ਕਾਂਸੇ ਦੇ ਤਗਮੇ ਜਿੱਤ ਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਸਕੂਲ ਦੀ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਮੈਨੇਜਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਖੇਡਾਂ ਵਿਚ ਸਫਲਤਾ ਹਾਸਲ ਕਰਨ ਲਈ ਨਿਰੰਤਰ ਅਭਿਆਸ, ਦ੍ਰਿੜ੍ਹ ਇਰਾਦੇ ਤੇ ਸਹੀ ਅਗਵਾਈ ਦੀ ਬਹੁਤ ਲੋੜ ਹੁੰਦੀ ਹੈ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਪੂਰੇ ਸਕੂਲ ਨੂੰ ਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਜਨਤਕ ਜਥੇਬੰਦੀਆਂ ’ਚ ਭਾਰੀ ਰੋਸ ਅਗਲੀ ਖ਼ਬਰ ਨਰਾਤਿਆਂ ਦੀ ਖ਼ੁਸ਼ੀ ’ਚ ਵਿਧਾਇਕ ਗੋਲਡੀ ਕੰਬੋਜ ਵਲੋਂ ਜਲਾਲਾਬਾਦ ’ਚ 32 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ
Ad Position 24