ਪਰਵਿੰਦਰ ਸਿੰਘ ਝੋਟਾ ਦੇ ਕਤਲ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦੀ ਖੁੱਲੀ ਪੋਲ- ਆਸ਼ੂ ਬੰਗੜ, ਸਰਬਜੀਤ ਕੌਰ ਬਰਾੜ
ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਇਸ ਘਟਨਾ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ।
ਮੁੱਦਕੀ, 17 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਅਤੇ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਇਸ ਘਟਨਾ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੇ ਦਾਅਵਿਆਂ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜੇ ਹੋਏ ਸਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਜ ਸੇਵੀ ਵਿਅਕਤੀ ਦੀ ਹੱਤਿਆ ਦੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਨਾਲ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋਣਾ ਸੁਭਾਵਿਕ ਹੈ। ਉਨ੍ਹਾਂ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।