ਡਾ. ਸੁਹਾਨੀ ਡੋਡਾ ਦੀ ਅਗਵਾਈ ਹੇਠ ‘ਆਪ’ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਇਕਜੁੱਟ : ਪ੍ਰੋ.ਤੇਜਵੀਰ ਸਿੰਘ ਬਰਾੜ
ਅਬੋਹਰ, 17 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਆਮ ਆਦਮੀ ਪਾਰਟੀ ਦੀ ਹਲਕਾ ਅਬੋਹਰ ਤੋਂ ਇੰਚਾਰਜ ਡਾ. ਸੁਹਾਨੀ ਡੋਡਾ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ।
ਅਬੋਹਰ, 17 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਆਮ ਆਦਮੀ ਪਾਰਟੀ ਦੀ ਹਲਕਾ ਅਬੋਹਰ ਤੋਂ ਇੰਚਾਰਜ ਡਾ.ਸੁਹਾਨੀ ਡੋਡਾ ਦੀ ਅਗਵਾਈ ਹੇਠ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਹੇ ਹਨ। ਇਹ ਪ੍ਰਗਟਾਵਾ ਪਾਰਟੀ ਦੇ ਯੂਥ ਆਗੂ ਪ੍ਰੋਫੈਸਰ ਤੇਜਵੀਰ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਹਲਕਾ ਅਬੋਹਰ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਪੁਰਾਣੇ ਫਾਊਂਡਰ ਆਗੂਆਂ, ਨਵੇਂ ਸਾਥੀਆਂ ਅਤੇ ਵਰਕਰਾਂ ਵਲੋਂ ਮਿਲ ਕੇ ਪਾਰਟੀ ਦੀ ਮਜ਼ਬੂਤੀ ਲਈ ਯਤਨ ਕੀਤੇ ਜਾ ਰਹੇ ਹਨ। ਪ੍ਰੋ.ਬਰਾੜ ਨੇ ਕਿਹਾ ਕਿ ਡਾ.ਸੁਹਾਨੀ ਡੋਡਾ ਇਕ ਯੋਗ, ਮਿਹਨਤੀ ਤੇ ਸਮਰਪਿਤ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਵੀ ਆਪਣੀ ਟੀਮ ਸਮੇਤ ਡਾ.ਸੁਹਾਨੀ ਡੋਡਾ ਦੇ ਨਾਲ ਮਿਲ ਕੇ ਪਾਰਟੀ ਦੀਆਂ ਨੀਤੀਆਂ ਤੇ ਲੋਕਪੱਖੀ ਕਾਰਜਾਂ ਦਾ ਪ੍ਰਚਾਰ ਕਰਨ ਵਿਚ ਜੁਟੇ ਹੋਏ ਹਨ। ਪ੍ਰੋ.ਤੇਜਵੀਰ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਦੇ ਪ੍ਰਚਾਰ ਤੇ ਜਥੇਬੰਦਕ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਵਖਰੇਵਿਆਂ ਨਾਲ ਜੋੜ ਕੇ ਪੇਸ਼ ਕਰਨਾ ਗ਼ਲਤ ਹੈ ਜਦ ਕਿ ਹਕੀਕਤ ਇਹ ਹੈ ਕਿ ਹਲਕਾ ਅਬੋਹਰ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ।