ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਸ਼ਾਨਦਾਰ ਸਾਇੰਸ ਪ੍ਰਦਰਸ਼ਨੀ ਲਗਾਈ
ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਅਬੋਹਰ ਤੋਂ ਲੈਕਚਰਾਰ ਜਸਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਜਲਾਲਾਬਾਦ, 17 ਅਕਤੂਬਰ (ਕਰਨ ਚੁਚਰਾ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਦੀ ਅਗਵਾਈ ਹੇਠ ਸ਼ਾਨਦਾਰ ਸਾਇੰਸ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਅਬੋਹਰ ਤੋਂ ਲੈਕਚਰਾਰ ਜਸਵਿੰਦਰ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਦਰਸ਼ਨੀ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਬੜੀ ਮਿਹਨਤ ਨਾਲ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਸ਼ਾਨਦਾਰ ਵਰਕਿੰਗ ਮਾਡਲ ਤਿਆਰ ਕੀਤੇ ਤੇ ਆਪਣੀ ਵਿਗਿਆਨਕ ਸੋਚ ਤੇ ਸਿਰਜਣਾਤਮਿਕ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਆਪਣੇ ਮਾਡਲਾਂ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ। ਮੁੱਖ ਮਹਿਮਾਨ ਲੈਕਚਰਾਰ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਮਾਡਲਾਂ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਪ੍ਰਿੰਸੀਪਲ ਮੈਡਮ ਪਰਵਿੰਦਰਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।