ਡੀ.ਏ.ਵੀ. ਸਕੂਲ ਹਰੀਪੁਰਾ ਨੇ ਐਡਵੈਂਚਰ ਕੈਂਪ ਦੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ
ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸ੍ਰੀ ਗੁਰੂ ਜੰਭੇਸ਼ਵਰ ਡੀ. ਏ.
ਅਬੋਹਰ, 17 ਅਕਤੂਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਸ੍ਰੀ ਗੁਰੂ ਜੰਭੇਸ਼ਵਰ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਐਡਵੈਂਚਰ ਕੈਂਪ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ ਗਿਆ। ਕੈਂਪ ’ਚ ਛੇਵੀਂ ਤੇ ਸੱਤਵੀਂ ਜਮਾਤ ਦੇ ਲਗਭਗ 65 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਸਾਹਸ, ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਯੋਗ ਦੀ ਭਾਵਨਾ ਤੇ ਚੁਨੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਦਾ ਵਿਕਾਸ ਕਰਨਾ ਸੀ। ਅਧਿਆਪਕ ਅਮਨਦੀਪ ਦੀ ਅਗਵਾਈ ਹੇਠ ਇਸ ਕੈਂਪ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੀ ਰੁਟੀਨ ਤੋਂ ਹਟ ਕੇ ਰੋਮਾਂਚਕ ਗਤੀਵਿਧੀਆਂ ਰਾਹੀਂ ਸਿੱਖਣ ਤੇ ਆਪਣੀਆਂ ਸਮਰੱਥਾਵਾਂ ਨੂੰ ਪਹਿਚਾਨਣ ਦਾ ਮੌਕਾ ਪ੍ਰਦਾਨ ਕੀਤਾ। ਸਰਟੀਫਿਕੇਟ ਪ੍ਰਾਪਤ ਕਰਦੇ ਸਮੇਂ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਪ੍ਰਾਪਤੀ ਦੀ ਖ਼ੁਸ਼ੀ ਤੇ ਉਤਸ਼ਾਹ ਸਪਸ਼ਟ ਰੂਪ ਵਿਚ ਦਿਖਾਈ ਦੇ ਰਿਹਾ ਸੀ। ਸਕੂਲ ਪ੍ਰਿੰਸੀਪਲ ਸੁਖਦੇਵ ਸਿੰਘ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਸਮਾਗਮ ਨੇ ਵਿਦਿਆਰਥੀਆਂ ਲਈ ਸਿੱਖਣ ਦੇ ਨਾਲ-ਨਾਲ ਖ਼ੁਸ਼ੀ ਤੇ ਅਨੰਦ ਨਾਲ ਭਰਪੂਰ ਇਕ ਯਾਦਗਾਰ ਅਨੁਭਵ ਪੇਸ਼ ਕੀਤਾ। ਸਰਟੀਫਿਕੇਟ ਪ੍ਰਦਾਨ ਕਰਕੇ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣਾ ਹੈ।