ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ -ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ।
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਸ ਵਾਰ 100 ਮੰਡੀਆਂ ਝੋਨੇ ਦੀ ਖ਼ਰੀਦ ਲਈ ਨੋਟੀਫਾਈ ਕੀਤੀਆਂ ਗਈਆਂ ਹਨ। ਹਰ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਪੂਰੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ। ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀਮਤੀ ਡੇਜ਼ੀ ਮਹਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 84,311 ਮੀਟਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 82,266 ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪਨਗ੍ਰੇਨ ਨੇ ਹੁਣ ਤੱਕ 13,861 ਮੀਟਰਿਕ ਟਨ, ਮਾਰਕਫੈੱਡ ਨੇ 7763 ਮੀਟਰਿਕ ਟਨ, ਪਨਸਪ ਨੇ 8256 ਮੀਟਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 5395 ਮੀਟਰਿਕ ਟਨ ਤੇ ਵਪਾਰੀਆਂ ਨੇ 46,991 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿਰਧਾਰਿਤ ਲਿਫ਼ਟਿੰਗ ਦੇ ਟੀਚੇ ਮੁਤਾਬਿਕ105 ਫ਼ੀਸਦੀ ਫ਼ਸਲ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ। ਇਸ ਤੋਂ ਇਲਾਵਾ ਬੀਤੀ ਸ਼ਾਮ ਤੱਕ ਖ਼ਰੀਦ ਕੀਤੇ ਗਏ ਝੋਨੇ ਵਿਚੋਂ 5 5.70 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਵੀ ਜਨਰੇਟ ਕੀਤੇ ਗਏ ਹਨ ਜੋ ਕਿ ਖ਼ਰੀਦੀ ਫ਼ਸਲ ਦੇ 100 ਫ਼ੀਸਦੀ ਬਣਦੇ ਹਨ।