ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਵਿਧਾਇਕ ਗੋਲਡੀ ਕੰਬੋਜ ਦੇ ਘਰ ਅੱਗੇ ਰੋਸ ਧਰਨਾ
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮਾਨਸਾ ਵਿਖੇ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਪੰਜਾਬ ਦੀ ਸਿਆਸਤ ਵਿਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਸ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਧਾਇਕ ਦੇ ਘਰ ਦੇ ਬਾਹਰ ਰੋਸ ਪੱਤਰ ਸੌਂਪਦੇ ਹੋਏ। ਤਸਵੀਰ- ਜਸਕਰਨ ਸਿੰਘ ਤਨੇਜਾ
20-10-2026
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮਾਨਸਾ ਵਿਖੇ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਇਹ ਮਾਮਲਾ ਪੰਜਾਬ ਦੀ ਸਿਆਸਤ ਵਿਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਚੱਲ ਰਹੇ ਰੋਸ ਧਰਨੇ ਦੀ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਦੇ ਮੌਜੂਦਾ ਸਰਕਾਰ ਦੇ ਸਾਰੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਰੋਸ ਪੱਤਰ ਲਗਾ ਕੇ ਰੋਸ ਪ੍ਰਗਟ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਸੰਬੰਧ ਵਿਚ ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਹੇਠ ਜਲਾਲਾਬਾਦ ਦੇ ਵਿਧਾਇਕ ਦੇ ਘਰ ਦੇ ਬਾਹਰ ਲਾਹਨਤ ਪੱਤਰ ਲਗਾਇਆ ਗਿਆ ਤੇ ਵਿਧਾਇਕ ਦੇ ਘਰ ਨਾ ਮੌਜੂਦ ਹੋਣ ਕਾਰਨ ਐੱਸ. ਐੱਚ. ਓ. ਨੂੰ ਰੋਸ ਪੱਤਰ ਸੌਂਪਿਆ ਗਿਆ। ਇਸ ਮੌਕੇ ਪਾਰਟੀ ਦੇ ਆਗੂ ਲਖਵਿੰਦਰ ਸਿੰਘ ਰੋਹੀਵਾਲਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਲਾਡੀ ਧਵਨ, ਕੁਲਵਿੰਦਰ ਸਿੰਘ, ਲਾਭ ਸਿੰਘ ਤੇ ਹੋਰ ਆਗੂ ਹਾਜ਼ਰ ਸਨ ।