ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਅਬੋਹਰ ਦੇ 22 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਮ੍ਰਿਤਕ ਦੀ ਭੈਣ ਅਮਨਦੀਪ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੀ.ਜੀ.ਪੀ. ਪੰਜਾਬ ਨੂੰ ਮਿਲਣ ਤੋਂ ਬਾਅਦ ਜਾਖੜ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ 5 ਤੋਂ 7 ਦਿਨਾਂ ’ਚ ਮਾਮਲੇ ਸਬੰਧੀ ਢੁੱਕਵੀਂ ਕਾਰਵਾਈ ਨਾ ਹੋਈ ਤਾਂ ਉਹ ਪਰਿਵਾਰ ਨੂੰ ਨਾਲ ਲੈ ਕੇ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਸ਼ਾ ਤਸਕਰਾਂ ਨੂੰ ਕਥਿਤ ਸਰਪ੍ਰਸਤੀ ਦੇਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਬਿਆਨ ਦੇਣ ਦੀ ਬਜਾਏ ਤਸਕਰਾਂ ਖ਼ਿਲਾਫ਼ ਠੋਸ ਕਾਰਵਾਈ ਕਰੇ। ਪੰਜਾਬ ’ਚ ਨਸ਼ਿਆਂ ਦੀ ਗੰਭੀਰ ਸਮੱਸਿਆ ਦਰਮਿਆਨ ਮੁੱਖ ਮੰਤਰੀ ਵਲੋਂ ਜਨਮ ਦਿਨ ਮਨਾਉਣ ਲਈ ਫਰਾਂਸ ਜਾਣ ’ਤੇ ਵੀ ਉਨ੍ਹਾਂ ਨਿਸ਼ਾਨਾ ਸਾਧਿਆ। ਪਰਿਵਾਰ ਨੇ ਦੋਸ਼ ਲਗਾਇਆ ਕਿ ਇਲਾਕੇ ’ਚ ਨਸ਼ਿਆਂ ਦਾ ਕਾਰੋਬਾਰ ਕਥਿਤ ਤੌਰ ’ਤੇ ਖੁੱਲ੍ਹੇਆਮ ਚੱਲ ਰਿਹਾ ਹੈ ਤੇ ਨਸ਼ਾ ਵੇਚਣ ਵਾਲਿਆਂ ਵਲੋਂ ਉਨ੍ਹਾਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਲਾਕੇ ’ਚ ਨਾਬਾਲਗ ਬੱਚਿਆਂ ਦੇ ਨਸ਼ਾ ਵੇਚਣ ਦੇ ਧੰਦੇ ਵਿਚ ਸ਼ਾਮਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਪਾਰਟੀ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਪ੍ਰਿਤਪਾਲ ਸਿੰਘ ਬਲੀਏਵਾਲ, ਸੰਜੀਵ ਤ੍ਰਿਖਾ, ਰਮਿੰਦਰ ਸਿੰਘ ਸੰਗੋਵਾਲ ਆਦਿ ਹਾਜ਼ਰ ਸਨ। ਜਾਖੜ ਨੇ ਕਿਹਾ ਕਿ ਮ੍ਰਿਤਕ ਲਵਪ੍ਰੀਤ ਦੀ ਭੈਣ ਨੇ ਆਪਣੇ ਪੱਧਰ ’ਤੇ ਕੋਸ਼ਿਸ਼ ਕਰਕੇ ਮਾਮਲੇ ਨਾਲ ਸਬੰਧਤ ਸੀ.ਸੀ.ਟੀ.ਵੀ. ਫੁਟੇਜ ਇਕੱਠੀ ਕੀਤੀ ਤੇ ਇਸ ਨੂੰ ਪੈੱਨ ਡਰਾਈਵ ਰਾਹੀਂ ਡੀ.ਜੀ.ਪੀ. ਪੰਜਾਬ ਨੂੰ ਸੌਂਪਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿੱਥੋਂ ਇਹ ਫੁਟੇਜ ਇਕੱਠੀ ਕੀਤੀ ਗਈ ਸੀ ਉੱਥੋਂ ਦੇ ਲੋਕਾਂ ਨੂੰ ਕਥਿਤ ਤੌਰ ’ਤੇ ਡਰਾ ਕੇ ਫੁਟੇਜ ਮਿਟਵਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਨਾਲ ਸਬੰਧਤ ਸਾਰੇ ਡਿਜੀਟਲ ਸਬੂਤ ਸੁਰੱਖਿਅਤ ਰੱਖੇ ਜਾਣ ਤੇ ਉਨ੍ਹਾਂ ਦੀ ਫੋਰੈਂਸਿਕ ਜਾਂਚ ਸਮੇਤ ਕਾਨੂੰਨ ਅਨੁਸਾਰ ਪੜਤਾਲ ਕਰਵਾਈ ਜਾਵੇ ਤਾਂ ਜੋ ਕਿਸੇ ਵੀ ਅਹਿਮ ਸਬੂਤ ਨਾਲ ਛੇੜਛਾੜ ਨਾ ਹੋ ਸਕੇ ਅਤੇ ਲਵਪ੍ਰੀਤ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਅਬੋਹਰ ਦੇ ਨੌਜਵਾਨ ਲਵਪ੍ਰੀਤ ਦੀ ਮੌਤ ਮਾਮਲੇ ’ਚ ਇਨਸਾਫ਼ ਲਈ ਸੁਨੀਲ ਜਾਖੜ ਵਲੋਂ ਸਰਕਾਰ ਨੂੰ 7 ਦਿਨਾਂ ਦੀ ਮੋਹਲਤ
ਚੰਡੀਗੜ੍ਹ, 19 ਅਕਤੂਬਰ (ਸੰਦੀਪ ਕੁਮਾਰ ਮਾਹਨਾ) - ਅਬੋਹਰ ਦੇ 22 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਮ੍ਰਿਤਕ ਦੀ ਭੈਣ ਅਮਨਦੀਪ ਕੌਰ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਡੀ.
ਅਜੀਤ ਡੈਸਕ
20-10-2026