20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ * ਔਰਤ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਪ੍ਰਵੀਨ ਕੌਰ ਪਤਨੀ ਬਲਦੇਵ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਘਰ ਵੱਲ ਆ ਰਹੀ ਸੀ ਤਾਂ ਬਲਦੇਵ ਸਿੰਘ ਪੁੱਤਰ ਬਲਵੀਰ ਸਿੰਘ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ, ਵੀਰੋ ਬਾਈ ਪਤਨੀ ਬਲਵੀਰ ਸਿੰਘ, ਬਚਨ ਸਿੰਘ ਪੁੱਤਰ ਜੱਗਾ ਸਿੰਘ, ਬੂਟਾ ਸਿੰਘ ਪੁੱਤਰ ਗੁਰਦੀਪ ਸਿੰਘ, ਸੰਦੀਪ ਸਿੰਘ ਪੁੱਤਰ ਛਿੰਦਾ ਸਿੰਘ ਤੇ ਦਿਲਬਾਗ ਸਿੰਘ ਪੁੱਤਰ ਵਣਜਾਰ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆ ਵਾਲਾ ਨੇ ਉਸ ਨੂੰ ਇਕੱਲੀ ਵੇਖ ਕੇ ਉਸ ਦੀ ਕੁੱਟਮਾਰ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਪ੍ਰਵੀਨ ਕੌਰ ਪਤਨੀ ਬਲਦੇਵ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੇ ਘਰ ਵੱਲ ਆ ਰਹੀ ਸੀ ਤਾਂ ਬਲਦੇਵ ਸਿੰਘ ਪੁੱਤਰ ਬਲਵੀਰ ਸਿੰਘ, ਗੁਰਦੀਪ ਸਿੰਘ ਪੁੱਤਰ ਬਲਵੀਰ ਸਿੰਘ, ਵੀਰੋ ਬਾਈ ਪਤਨੀ ਬਲਵੀਰ ਸਿੰਘ, ਬਚਨ ਸਿੰਘ ਪੁੱਤਰ ਜੱਗਾ ਸਿੰਘ, ਬੂਟਾ ਸਿੰਘ ਪੁੱਤਰ ਗੁਰਦੀਪ ਸਿੰਘ, ਸੰਦੀਪ ਸਿੰਘ ਪੁੱਤਰ ਛਿੰਦਾ ਸਿੰਘ ਤੇ ਦਿਲਬਾਗ ਸਿੰਘ ਪੁੱਤਰ ਵਣਜਾਰ ਸਿੰਘ ਵਾਸੀ ਚੱਕ ਅਰਨੀਵਾਲਾ ਉਰਫ਼ ਕੱਟੀਆ ਵਾਲਾ ਨੇ ਉਸ ਨੂੰ ਇਕੱਲੀ ਵੇਖ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਫ਼ਾਜ਼ਿਲਕਾ- ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਾਣਾ ਮੰਡੀ ਵੈਰੋਕੇ ਵਿਖੇ ਮੌਜੂਦ ਸੀ ਤਾਂ 2 ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਦੀ ਗੱਡੀ ਵੇਖ ਕੇ ਇਕਦਮ ਘਬਰਾ ਕੇ ਆਪਣੇ ਕੋਲ ਮੌਜੂਦ ਸਮਾਨ ਨੂੰ ਇਕ ਸਾਈਡ ’ਤੇ ਕਰਕੇ ਖਿਸਕਣ ਲੱਗੇ ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਪੱਤੇ ਕੁੱਲ 20 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮਿੱਠੂ ਸਿੰਘ ਪੁੱਤਰ ਸਲਵੰਤ ਸਿੰਘ ਵਾਸੀ ਬਾਹਮਣੀ ਵਾਲਾ ਤੇ ਵਿਜੈ ਕੁਮਾਰ ਪੁੱਤਰ ਸ਼ਿਵਚਰਨ ਵਾਸੀ ਜੈਮਲ ਵਾਲਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਜਦ ਪਿੰਡ ਘੁਬਾਇਆ ਤੋਂ ਬਾਹਰ ਨਿਕਲੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜਿਸ ਦੇ ਕਬਜ਼ੇ ਵਿਚੋਂ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੋਨਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਝੁੱਗੇ ਲਾਲ ਸਿੰਘ ਥਾਣਾ ਸਦਰ ਫ਼ਾਜ਼ਿਲਕਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਕੀਤਾ ਕਾਬੂ ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਫ਼ੌਜਾ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਦੀ ਪਟੜੀ ਪਿੰਡ ਅਮੀਰ ਖ਼ਾਸ ਪੁੱਜੀ ਤਾਂ ਇਕ ਨੌਜਵਾਨ ਝਾੜੀਆਂ ਵਿਚ ਨਸ਼ੇ ਦਾ ਸੇਵਨ ਕਰਦਾ ਦਿਖਾਈ ਦਿੱਤਾ ਜਿਸ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ, ਇਕ ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸ਼ਰਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਦਸਮੇਸ਼ ਨਗਰ ਜਲਾਲਾਬਾਦ ਥਾਣਾ ਸਿਟੀ ਜਲਾਲਾਬਾਦ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਨਸ਼ਾ ਕਰਦੇ 2 ਵਿਅਕਤੀਆਂ ਨੂੰ ਕੀਤਾ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਸ਼ਾ ਕਰਦੇ ਹੋਏ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਰੇਲਵੇ ਓਵਰ ਬ੍ਰਿਜ ਜਲਾਲਾਬਾਦ ਹੇਠਾਂ ਪੁੱਜੀ ਤਾਂ ਉੱਥੇ 2 ਵਿਅਕਤੀ ਬੈਠੇ ਦਿਖਾਈ ਦਿੱਤੇ, ਜੋ ਹੈਰੋਇਨ ਦਾ ਨਸ਼ਾ ਕਰ ਰਹੇ ਸਨ ਜਿਨ੍ਹਾਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ ਤੇ ਉਨ੍ਹਾਂ ਕੋਲੋਂ ਇਕ ਲਾਈਟਰ, ਇਕ ਸਿਲਵਰ ਪੰਨੀ ਤੇ ਇਕ 10 ਰੁਪਏ ਦਾ ਭਾਰਤੀ ਕਰੰਸੀ ਨੋਟ ਪਾਈਪ ਨੁਮਾ ਬਰਾਮਦ ਹੋਇਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਤੇ ਸੁਖਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਚੱਕ ਅਰਾਈਆਂ ਵਾਲਾ ਉਰਫ਼ ਫਲੀਆਂ ਵਾਲਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ 2 ਕਾਬੂ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨਜ਼ਦੀਕ ਸੇਮ-ਨਾਲ਼ਾ ਪਿੰਡ ਕਰਨੀ ਖੇੜਾ ਪੁੱਜੀ ਤਾਂ ਮਲਕੀਤ ਸਿੰਘ ਪੁੱਤਰ ਗੁਰਦੀਪ ਸਿੰਘ ਤੇ ਜਸਰਾਜ ਸਿੰਘ ਉਰਫ਼ ਜੱਸੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਵੱਡਾ ਮੁੰਬੇ ਕੇ ਤਹਿਸੀਲ ਵਾ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸ਼ੱਕ ਦੀ ਬਿਨਾ ’ਤੇ ਰੋਕ ਕੇ ਉਨ੍ਹਾਂ ਕੋਲੋਂ ਤਲਾਸ਼ੀ ਕਰਨ ’ਤੇ 95 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਪਿੰਡ ਘੱਲੂ ਵਿਖੇ ਮੌਜੂਦ ਸੀ ਤਾਂ ਇਕ ਮੋਨਾ ਨੌਜਵਾਨ ਲੜਕਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ’ਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਪੁਲ ਦੀ ਕੰਧ ਨਾਲ ਸੁੱਟ ਕੇ ਵਾਪਸ ਭੱਜਣ ਲੱਗਿਆ ਜਿਸ ਨੂੰ ਫੜ ਕੇ ਸੁੱਟੇ ਮੋਮੀ ਲਿਫ਼ਾਫ਼ੇ ਦੀ ਚੈਕਿੰਗ ਕਰਨ ’ਤੇ 6 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਨੋਦ ਕੁਮਾਰ ਉਰਫ਼ ਸ਼ਿੰਦਾ ਪੁੱਤਰ ਓਮ ਪ੍ਰਕਾਸ਼ ਵਾਸੀ ਚੂਹੜੀ ਵਾਲਾ ਧੰਨਾ ਵਜੋਂ ਹੋਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੀਡ ਫਾਰਮ ਅਬੋਹਰ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖਦੇ ਸਾਰ ਇਕਦਮ ਘਬਰਾ ਕੇ ਇਕ ਲਿਫ਼ਾਫ਼ਾ ਸੁੱਟ ਕੇ ਭੱਜਣ ਲੱਗਿਆ ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਸੁੱਟੇ ਪਾਰਦਰਸ਼ੀ ਲਿਫ਼ਾਫ਼ੇ ਦੀ ਚੈਕਿੰਗ ਕਰਨ ’ਤੇ 100 ਨਸ਼ੀਲੀਆਂ ਗੋਲੀਆਂ ਟਰਾਮਾਡੋਲ ਬਰਾਮਦ ਕੀਤੀਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੈਂਪੀ ਘਾਰੂ ਪੁੱਤਰ ਸੁਨੀਲ ਘਾਰੂ ਵਾਸੀ ਅਜੀਤ ਨਗਰ ਅਬੋਹਰ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਵਿਜੇ ਦਸ਼ਮੀ ਸਮਾਗਮ ਅਗਰਵਾਲ ਕਮਿਊਨਿਟੀ ਹਾਲ ’ਚ ਅੱਜ ਅਗਲੀ ਖ਼ਬਰ ਭਾਰੀ ਬਾਰਿਸ਼ ਤੇ ਗੜੇਮਾਰੀ ਕਾਰਨ ਕਿੰਨੂਆਂ ਦੇ ਬਾਗ਼ਾਂ ਨੂੰ ਵੀ ਭਾਰੀ ਨੁਕਸਾਨ
Ad Position 24