20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਰਨ ਗਿਲਹੋਤਰਾ ਨੇ ਕ੍ਰਿਕਟ ਟੂਰਨਾਮੈਂਟ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਕਲੱਬ ਨੂੰ ਭੇਟ ਕੀਤੀ ਕ੍ਰਿਕਟ ਕਿੱਟ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਫ਼ਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲੈਦਰ ਬਾਲ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕ ਕਮੇਟੀ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਂਡੇਸ਼ਨ ਦੇ ਸੰਚਾਲਕ ਕਰਨ ਗਿਲਹੋਤਰਾ ਨੇ ਫ਼ਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਲੈਦਰ ਬਾਲ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕ ਕਮੇਟੀ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਖਿਡਾਰੀਆਂ ਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਕਰਨ ਗਿਲਹੋਤਰਾ ਨੇ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖੇਡਾਂ ਨੂੰ ਹੁਲਾਰਾ ਦੇਣ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਕਲੱਬ ਨੂੰ ਇੱਕ ਕ੍ਰਿਕਟ ਕਿੱਟ ਵੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਅਟੁੱਟ ਅੰਗ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਮੈਂਬਰਾਂ ਤੇ ਸਥਾਨਕ ਖਿਡਾਰੀਆਂ ਵਲੋਂ ਕਰਨ ਗਿਲਹੋਤਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਵਲੋਂ ਫ਼ਾਜ਼ਿਲਕਾ ਆਸ਼ਰਮ ’ਚ ਰੂਹਾਨੀ ਸਤਿਸੰਗ ਅਗਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ‘ਵਨ ਹੈਲਥ’ ਕਮੇਟੀ ਦੀ ਹੋਈ ਅਹਿਮ ਬੈਠਕ
Ad Position 24