ਪਿੰਡ ਬਾਂਡੀਵਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਭੱਟੀ ਨੇ ਫੁੱਟਬਾਲ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਂਡੀਵਾਲਾ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਿੰਡ ਬਾਂਡੀਵਾਲਾ ਵਿਖੇ ਕਰਵਾਏ ਗਏ ਫੁੱਟਬਾਲ ਮੈਚ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਨੁਸ਼ਾਸਨ ਤੇ ਟੀਮ ਭਾਵਨਾ ਵੀ ਸਿਖਾਉਂਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡ ਬਾਂਡੀਵਾਲਾ ਦੇ ਸਰਪੰਚ ਰਵਿੰਦਰ ਪਾਲ ਬਿੱਟੂ, ਸਰਪੰਚ ਮਦਨ ਲਾਲ ਮੁਰਾਦ ਵਾਲਾ, ਸਰਪੰਚ ਮਹਿੰਦਰ ਕੁਮਾਰ ਨਵਾਂ ਸਿਵਾਨਾ, ਸਰਪੰਚ ਓਮ ਪ੍ਰਕਾਸ਼ ਪੁਰਾਣਾ ਸਿਵਾਨਾ, ਸਰਪੰਚ ਹਰਜੀਤ ਸਿੰਘ, ਬਚਨ ਪ੍ਰਧਾਨ, ਸਮਾਜ ਸੇਵੀ ਸ਼ਾਕਾ, ਚੇਅਰਮੈਨ ਬਲਜਿੰਦਰ, ਕੁਲਦੀਪ, ਸਰਪੰਚ ਰਾਜੇਸ਼ ਅਤੇ ਸਰਪੰਚ ਦਰਸ਼ਨ ਲਾਲ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।