‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਰਵਿੰਦਰ ਸਿੰਘ ਝੋਟਾ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਪੰਜਾਬ ਭਰ ਵਿਚ ਉਨ੍ਹਾਂ ਦੀ ਆਤਮਿਕ ਸ਼ਾਂਤੀ ਤੇ ਸੂਬੇ ਦੀ ਨੌਜਵਾਨੀ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਅਰਦਾਸ ਕੀਤੀ ਗਈ। ਅਕਾਲੀ ਦਲ ਵਾਰਿਸ ਪੰਜਾਬ ਦੇ ਫ਼ਾਜ਼ਿਲਕਾ ਦੇ ਹਲਕਾ ਇੰਚਾਰਜ ਦਵਿੰਦਰ ਸਿੰਘ ਕਮਾਲ ਵਾਲਾ ਨੇ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ।
ਅਜੀਤ ਡੈਸਕ
20-10-2026