19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਐੱਸ.ਡੀ.ਐੱਮ. ਤੇ ਡੀ.ਐੱਸ.ਪੀ. ਅਬੋਹਰ ਵਲੋਂ ਦੁਸਹਿਰਾ ਗਰਾਊਂਡ ਦਾ ਜਾਇਜ਼ਾ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਦੁਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਐੱਸ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)-ਦੁਸਹਿਰੇ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਰੱਖਿਅਤ ਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਐੱਸ.ਡੀ.ਐੱਮ. ਹਰਬੰਸ ਸਿੰਘ ਅਤੇ ਡੀ.ਐੱਸ.ਪੀ. ਹਰੀਸ਼ ਕੁਮਾਰ ਅਬੋਹਰ ਵਲੋਂ ਦੁਸਹਿਰਾ ਗਰਾਊਂਡ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੁਸਹਿਰਾ ਕਮੇਟੀ ਦੇ ਮੈਂਬਰਾਂ ਤੇ ਪ੍ਰਬੰਧਾਂ ਨਾਲ ਜੁੜੇ ਹੋਰ ਅਧਿਕਾਰੀਆਂ ਤੇ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਤਿਉਹਾਰ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਤੇ ਸਾਰੇ ਪ੍ਰਬੰਧ ਪੁਖ਼ਤਾ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਅਧਿਕਾਰੀਆਂ ਨੇ ਕਿਹਾ ਕਿ ਦੁਸਹਿਰੇ ਦੇ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਆ, ਆਵਾਜਾਈ, ਪਾਰਕਿੰਗ ਅਤੇ ਭੀੜ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਗਰਾਊਂਡ ਵਿਚ ਲੋਕਾਂ ਦੀ ਆਮਦ ਤੇ ਵਾਪਸੀ ਲਈ ਢੁਕਵੇਂ ਰਸਤੇ ਯਕੀਨੀ ਬਣਾਏ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨ ਤੇ ਤਿਉਹਾਰ ਨੂੰ ਆਪਸੀ ਭਾਈਚਾਰੇ, ਸਦਭਾਵਨਾ ਤੇ ਉਤਸ਼ਾਹ ਨਾਲ ਮਨਾਉਣ ਵਿਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਨਾਲ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਵਲੋਂ ਮੁਲਾਕਾਤ ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੁਸਹਿਰਾ
Ad Position 24