ਸਚਿਨ ਪਾਇਲਟ ਨਾਲ ਗੁਰਜੋਤ ਸਿੰਘ ਸੰਧੂ ਤੇ ਹੋਰਨਾਂ ਵਲੋਂ ਮੁਲਾਕਾਤ
ਜਲਾਲਾਬਾਦ ਹਲਕੇ ਤੋਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤੀ ਨਾਲ ਪੇਸ਼ ਕੀਤੀ ਦਾਅਵੇਦਾਰੀ
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਪ
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਦਿਆਂ ਗੁਰਜੋਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ। ਅਜੀਤ ਤਸਵੀਰ
20-10-2026
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਗੁਰਜੋਤ ਸਿੰਘ ਸੰਧੂ ਨੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਮਜ਼ਬੂਤੀ ਨਾਲ ਪੇਸ਼ ਕੀਤੀ। ਗੁਰਜੋਤ ਸਿੰਘ ਸੰਧੂ ਨੇ ਕਿਹਾ ਕਿ ਜਲਾਲਾਬਾਦ ਹਲਕੇ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ ਪ੍ਰਗਟਾਇਆ। ਇਸ ਮੁਲਾਕਾਤ ਨੂੰ ਜਲਾਲਾਬਾਦ ਹਲਕੇ ਵਿਚ ਗੁਰਜੋਤ ਸਿੰਘ ਸੰਧੂ ਦੀ ਸਿਆਸੀ ਸਰਗਰਮੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀ ਦਾਅਵੇਦਾਰੀ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ।