19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ ਧੂਮਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.

Ad Position 21
No active advertisement
ਅਜੀਤ ਡੈਸਕ 20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਹੜੇ ਵਿਚ ਦੁਸ਼ਹਿਰੇ ਦਾ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੈਨ ਐਡਵੋਕੇਟ ਅਨਿਲ ਜੈਨ ਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਕੀਤੀ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਸਮਾਗਮ ਦੌਰਾਨ ਇੱਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ ਜਿਸ ਵਿਚ ਹਰੇਕ ਵਿਦਿਆਰਥੀ ਨੇ ਆਪਣੇ ਅੰਦਰਲੀ ਕਿਸੇ ਇੱਕ ਬੁਰਾਈ ਜਾਂ ਬੁਰੀ ਆਦਤ ਨੂੰ ਕਾਗ਼ਜ਼ ’ਤੇ ਲਿਖ ਕੇ ਰਾਵਣ ਦਹਿਨ ਦੇ ਨਾਲ ਜਲਾਇਆ। ਇਸ ਪਹਿਲਕਦਮੀ ਦਾ ਮਕਸਦ ਬੱਚਿਆਂ ਨੂੰ ਆਪਣੀਆਂ ਕਮੀਆਂ ਪਛਾਣ ਕੇ ਉਨ੍ਹਾਂ ਦਾ ਤਿਆਗ ਕਰਨ ਤੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨਾ ਸੀ। ਚੇਅਰਮੈਨ ਐਡਵੋਕੇਟ ਅਨਿਲ ਜੈਨ ਅਤੇ ਪ੍ਰਿੰਸੀਪਲ ਨਰੇਸ਼ ਸਪੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੁਸ਼ਹਿਰਾ ਸਾਨੂੰ ਸੱਚ, ਧਰਮ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਅਗਲੀ ਖ਼ਬਰ ਵਿਧਾਇਕ ਗੋਲਡੀ ਕੰਬੋਜ ਨੇ ਪਿੰਡ ਬੱਲੂਆਣਾ ਵਿਖੇ ਪੀਰ ਬਾਬਾ ਖ਼ਾਕੀ ਸ਼ਾਹ ਦੀ ਸਮਾਧ ’ਤੇ ਨਵੇਂ ਬਣੇ ਪਬਲਿਕ ਸ਼ੈੱਡ ਦਾ ਕੀਤਾ ਉਦ...
Ad Position 24