ਭਾਜਪਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਪ੍ਰਧਾਨਗੀ ਹੇਠ ਅਬੋਹਰ ਰੋਡ ਸਥਿਤ ਇੱਕ ਪੈਲੇਸ ਵਿਚ ਕੀਤੀ ਗਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਸੰਦੀਪ ਜਾਖੜ, ਪ੍ਰਦੇਸ਼ ਸਕੱਤਰ ਰੰਜਮ ਕਮਰਾ, ਸ਼੍ਰੀਮਤੀ ਵੰਦਨਾ ਸਾਂਗਵਾਲ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਨਪਤ ਰਾਏ ਸਿਆਗ ਸਮੇਤ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਫ਼
ਫ਼ਾਜ਼ਿਲਕਾ ਵਿਖੇ ਹੋਈ ਮੀਟਿੰਗ ਵਿਚ ਹਾਜ਼ਰ ਭਾਜਪਾ ਆਗੂ ਅਤੇ ਵਰਕਰ। ਅਜੀਤ ਤਸਵੀਰ
20-10-2026
ਫ਼ਾਜ਼ਿਲਕਾ, 19 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਾਜ਼ਿਲਕਾ ਦੀ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਪ੍ਰਧਾਨਗੀ ਹੇਠ ਅਬੋਹਰ ਰੋਡ ਸਥਿਤ ਇੱਕ ਪੈਲੇਸ ਵਿਚ ਕੀਤੀ ਗਈ। ਮੀਟਿੰਗ ਵਿਚ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਕੁਮਾਰ ਜਿਆਣੀ, ਵਿਧਾਇਕ ਸੰਦੀਪ ਜਾਖੜ, ਪ੍ਰਦੇਸ਼ ਸਕੱਤਰ ਰੰਜਮ ਕਮਰਾ, ਸ਼੍ਰੀਮਤੀ ਵੰਦਨਾ ਸਾਂਗਵਾਲ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਧਨਪਤ ਰਾਏ ਸਿਆਗ ਸਮੇਤ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਪੰਜਾਬ ਨੂੰ ਖ਼ੁਸ਼ਹਾਲ ਤੇ ਵਿਕਸਤ ਰਾਜ ਬਣਾਉਣ ਦੇ ਉਦੇਸ਼ ਨਾਲ ਸੂਬਾ ਪੱਧਰ ’ਤੇ ਰੱਖੀਆਂ ਗਈਆਂ ਮੰਗਾਂ ਤੇ ਸੁਝਾਵਾਂ ਦਾ ਜ਼ਿਲ੍ਹਾ ਕਾਰਜਕਾਰਨੀ ਨੇ ਪੂਰਨ ਸਮਰਥਨ ਕੀਤਾ। ਵਿਧਾਇਕ ਸੰਦੀਪ ਜਾਖੜ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲਗਾਤਾਰ 25 ਸਾਲ ਦੇਸ਼ ਦੀ ਸੇਵਾ ਕਰਨਾ ਸਾਡੇ ਲਈ ਵੱਡੀ ਪ੍ਰੇਰਨਾ ਹੈ। ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ। ਭਾਜਪਾ ਦਾ ਹਰੇਕ ਵਰਕਰ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਜਨ-ਕਾਰਜਕਾਰਨੀ ਯੋਜਨਾਵਾਂ ਨੂੰ ਪਹੁੰਚਾਉਣ ਲਈ ਮਿਹਨਤ ਕਰੇ। ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਨਵ-ਨਿਯੁਕਤ ਜ਼ਿਲ੍ਹਾ ਕਾਰਜਕਾਰਨੀ ਦੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜ਼ਿਲ੍ਹਾ ਮਹਾ ਮੰਤਰੀ ਅਸ਼ਵਨੀ ਫੁਟੇਲਾ, ਰਾਣਾ ਸੰਧੂ, ਪੁਨੀਤ ਅਰੋੜਾ, ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਪਾਲ ਘੋਗਾ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਪੂਜਾ ਹੀਰਾਵਾਲੀ, ਐੱਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਸਜਵਾਰ ਸਿੰਘ, ਘੱਟਗਿਣਤੀ ਮੋਰਚਾ ਦੇ ਪਰਮਜੀਤ ਪੰਮਾ, ਬੀ.ਸੀ. ਮੋਰਚਾ ਦੇ ਰਾਜਿੰਦਰ ਸੁਥਾਰ ਤੇ ਮੰਡਲ ਪ੍ਰਧਾਨ ਰਮੇਸ਼ ਕਟਾਰੀਆ, ਸੁਨੀਲ ਸਹਾਰਨ ਆਦਿ ਹਾਜ਼ਰ ਸਨ।