ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ
ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ, ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਅੰਡਰ-11 (ਲੜਕੇ ਅਤੇ ਲੜਕੀਆਂ) ਦੇ ਬਲਾਕ ਪੱਧਰੀ ਖੇਡ ਟੂਰਨਾਮੈਂਟ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਸਕੂਲ ਦੀ ਲੜਕੀਆਂ ਦੀ ਟੀਮ ਨੇ ਹਾਕੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ।
ਜਲਾਲਾਬਾਦ, 19 ਅਕਤੂਬਰ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ, ਚੱਕ ਸੁਹੇਲੇ ਵਾਲਾ ਦੇ ਵਿਦਿਆਰਥੀਆਂ ਨੇ ਅੰਡਰ-11 (ਲੜਕੇ ਅਤੇ ਲੜਕੀਆਂ) ਦੇ ਬਲਾਕ ਪੱਧਰੀ ਖੇਡ ਟੂਰਨਾਮੈਂਟ 2026-27 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਟੂਰਨਾਮੈਂਟ ਦੌਰਾਨ ਸਕੂਲ ਦੀ ਲੜਕੀਆਂ ਦੀ ਟੀਮ ਨੇ ਹਾਕੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ ਫੁੱਟਬਾਲ ਤੇ ਜਿਮਨਾਸਟਿਕਸ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕੀਆਂ ਨੇ ਵੀ ਜਿਮਨਾਸਟਿਕਸ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਤੋਂ ਇਲਾਵਾ ਅੰਡਰ-11 ਲੜਕਿਆਂ ਦੇ ਬੈਡਮਿੰਟਨ ਮੁਕਾਬਲੇ ਵਿਚ ਸਕੂਲ ਦੇ ਖਿਡਾਰੀ ਅਦਿੱਤਿਆ ਨੇ ਬਿਹਤਰੀਨ ਖੇਡ ਦਿਖਾਉਂਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਜਿੱਤ ’ਤੇ ਸਕੂਲ ਪ੍ਰਿੰਸੀਪਲ ਮੈਡਮ ਪਰਵਿੰਦਰ ਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।