ਪਿੰਡ ਛੱਪੜੀ ਵਾਲਾ ਵਿਖੇ ਗੁਰਜੋਤ ਸਿੰਘ ਸੰਧੂ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪਿੰਡ ਛੱਪੜੀ ਵਾਲਾ ਵਿਖੇ ਵਿਕਾਸ ਕੰਬੋਜ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨਾਲ ਨੌਜਵਾਨਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ, ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਜਲਾਲਾਬਾਦ, 19 ਅਕਤੂਬਰ (ਜਸਕਰਨ ਸਿੰਘ ਤਨੇਜਾ)- ਪਿੰਡ ਛੱਪੜੀ ਵਾਲਾ ਵਿਖੇ ਵਿਕਾਸ ਕੰਬੋਜ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸੰਧੂ ਨਾਲ ਨੌਜਵਾਨਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ, ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਵਿਕਾਸ ਕਾਰਜਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਾਜ਼ਰ ਨੌਜਵਾਨਾਂ ਨੇ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕਰਦਿਆਂ ਇਲਾਕੇ ਦੇ ਮਸਲਿਆਂ ਨੂੰ ਉਭਾਰਿਆ। ਗੁਰਜੋਤ ਸਿੰਘ ਸੰਧੂ ਨੇ ਨੌਜਵਾਨਾਂ ਦੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਪੱਧਰ ’ਤੇ ਉਠਾਉਣ ਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀ ਤਰੱਕੀ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਨੌਜਵਾਨਾਂ ਦੀ ਸਰਗਰਮ ਭੂਮਿਕਾ ਬੇਹੱਦ ਅਹਿਮ ਹੈ। ਮੀਟਿੰਗ ਦਾ ਮੁੱਖ ਉਦੇਸ਼ ਨੌਜਵਾਨਾਂ ਨਾਲ ਵਿਚਾਰ ਸਾਂਝੇ ਕਰਨਾ, ਇਲਾਕੇ ਦੇ ਅਹਿਮ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨਾ ਰਿਹਾ। ਇਸ ਮੌਕੇ ਵਿਕਾਸ ਕੰਬੋਜ, ਅਨਮੋਲ ਕੰਬੋਜ, ਰਾਜਨ ਕੰਬੋਜ, ਪਵਨ ਕੰਬੋਜ, ਅਮਨ ਕੰਬੋਜ, ਲਵਪ੍ਰੀਤ ਕੰਬੋਜ, ਸਾਜਨ ਕੰਬੋਜ ਸਮੇਤ ਪਿੰਡ ਛੱਪੜੀ ਵਾਲਾ ਦੇ ਹੋਰ ਕਈ ਨੌਜਵਾਨ ਹਾਜ਼ਰ ਸਨ।