21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਮਯੰਕ ਗਗਨੇਜਾ ਨੇ 70ਵੀਆਂ ਐੱਸ.ਜੀ.ਐੱਫ.ਆਈ. ਖੇਡਾਂ ’ਚ ਮੱਲਿਆ ਪਹਿਲਾ ਸਥਾਨ

ਜਲਾਲਾਬਾਦ, 20 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)-ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਯੰਕ ਗਗਨੇਜਾ ਪੁੱਤਰ ਐਡਵੋਕੇਟ ਅਨੀਸ਼ ਕੁਮਾਰ ਗਗਨੇਜਾ, ਨੇ 70ਵੀਆਂ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਖੇਡਾਂ ਤਹਿਤ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ 80 ਮੀਟਰ ਹਰਡਲ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਜਿੱਤ ਸਦਕਾ ਮਯੰਕ ਦੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ ਹੈ।

Ad Position 21
No active advertisement
ਅਜੀਤ ਡੈਸਕ 21-10-2026
ਜਲਾਲਾਬਾਦ, 20 ਅਕਤੂਬਰ (ਜਸਕਰਨ ਸਿੰਘ ਤਨੇਜਾ/ਕਰਨ ਚੁਚਰਾ)-ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਯੰਕ ਗਗਨੇਜਾ ਪੁੱਤਰ ਐਡਵੋਕੇਟ ਅਨੀਸ਼ ਕੁਮਾਰ ਗਗਨੇਜਾ, ਨੇ 70ਵੀਆਂ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਖੇਡਾਂ ਤਹਿਤ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਗਏ ਐਥਲੈਟਿਕਸ ਮੁਕਾਬਲਿਆਂ ਵਿਚ 80 ਮੀਟਰ ਹਰਡਲ ਦੌੜ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਜਿੱਤ ਸਦਕਾ ਮਯੰਕ ਦੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ ਹੈ। ਮਯੰਕ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤਿਭਾ ਨਾਲ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਿਸਿਜ਼ ਅਨੁਪ੍ਰੀਤ ਕੌਰ ਨੇ ਮਯੰਕ, ਉਸ ਦੇ ਮਾਪਿਆਂ ਅਤੇ ਕੋਚ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰਦਿੱਤ ਸਿੰਘ ਗੋਰਾ ਨੇ ਆਪਣੇ ਨਿਵਾਸ ਪੁੱਜੇ ਤਰਸੇਮ ਸਿੰਘ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ਗਊਸ਼ਾਲਾ ’ਚ 51 ਕੰਜਕਾਂ ਦਾ ਪੂਜਨ
Ad Position 24