20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਲੋਰੀਅਲ ਇੰਟਰਨੈਸ਼ਨਲ ਸਕੂਲ ਨੇ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ’ਚ ਮੱਲਿਆ ਤੀਜਾ ਸਥਾਨ

ਜਲਾਲਾਬਾਦ, 20 ਅਕਤੂਬਰ (ਕਰਨ ਚੁਚਰਾ)- ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵਲੋਂ ਗਰਲਜ਼ ਸਕੂਲ ਜਲਾਲਾਬਾਦ ਵਿਖੇ ਕਰਵਾਈ ਗਈ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ । ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਇੱਕਜੁੱਟਤਾ ਨਾਲ ਭਾਗ ਲਿਆ।

Ad Position 21
No active advertisement
ਜਲਾਲਾਬਾਦ ਵਿਖੇ ਕਰਵਾਈ ਗਈ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਵਿਚ ਤੀਜਾ ਸਥਾਨ ਹਾਸਿਲ ਕਰਨ ਵਾਲੇ ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਜੇਤੂ ਵਿਦਿਆਰਥੀ ਪ੍ਰਿੰਸੀਪਲ ਮਿਸਿਜ਼ ਅਨੁਪ੍ਰੀਤ ਕੌਰ ਅਤੇ ਸਟਾਫ਼ ਨਾਲ। ਅਜੀਤ ਤਸਵੀਰ 21-10-2026
ਜਲਾਲਾਬਾਦ, 20 ਅਕਤੂਬਰ (ਕਰਨ ਚੁਚਰਾ)- ਲੋਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪਰਿਸ਼ਦ ਵਲੋਂ ਗਰਲਜ਼ ਸਕੂਲ ਜਲਾਲਾਬਾਦ ਵਿਖੇ ਕਰਵਾਈ ਗਈ ਰਾਸ਼ਟਰੀ ਸਮੂਹ ਗਾਣ ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕੀਤਾ । ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਅਤੇ ਇੱਕਜੁੱਟਤਾ ਨਾਲ ਭਾਗ ਲਿਆ। ਉਨ੍ਹਾਂ ਦੀ ਸੁਰੀਲੀ ਪੇਸ਼ਕਾਰੀ, ਸਮੂਹਿਕ ਤਾਲਮੇਲ ਅਤੇ ਅਣਥੱਕ ਮਿਹਨਤ ਨੇ ਇਸ ਪ੍ਰਾਪਤੀ ਨੂੰ ਸੰਭਵ ਬਣਾਇਆ। ਇਸ ਮਾਣਮੱਤੀ ਉਪਲਬਧੀ ’ਤੇ ਸਕੂਲ ਦੀ ਪ੍ਰਿੰਸੀਪਲ ਮਿਸਿਜ਼ ਅਨੁਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰ ਕਰਵਾਉਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਸਭਿਆਚਾਰਕ ਅਤੇ ਸੰਗੀਤਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਦੇਸ਼-ਪ੍ਰੇਮ, ਅਨੁਸ਼ਾਸਨ, ਆਪਸੀ ਸਹਿਯੋਗ ਅਤੇ ਸਭਿਆਚਾਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਵੀ ਜੇਤੂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਜਿਮਨਾਸਟਿਕ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਸਿਤਾਰਿਆਂ ਦੀ ਚਮਕ ਅਗਲੀ ਖ਼ਬਰ ਹਰਪਾਲ ਸਿੰਘ ਭੁੱਲਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ
Ad Position 24