21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਫ਼ਾਜ਼ਿਲਕਾ ’ਚ ਪਾਣੀ ਦੀ ਟੈਂਕੀ ’ਤੇ ਚੜ੍ਹੇ ਕਿਸਾਨ ਮਾਰਕੀਟ ਕਮੇਟੀ ਦਫ਼ਤਰ ’ਚ ਕੀਤਾ ਪ੍ਰਦਰਸ਼ਨ, ਕਿਹਾ-ਮਨਜ਼ੂਰਸ਼ੁਦਾ ਕਿਸਮ ਦੇ ਝੋਨੇ ’ਤੇ ਕੀਤੀ ਜਾ ਰਹੀ ਕਟੌਤੀ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ’ਤੇ ਪ੍ਰਤੀ ਕੁਇੰਟਲ 5 ਕਿੱਲੋ ਕਟੌਤੀ ਲਗਾਉਣ ਦੇ ਦੋਸ਼ ਲਾਉਂਦਿਆਂ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਵਿਚ ਬਣੀ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਦੋਸ਼ ਹੈ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ ਮਨਜ਼ੂਰਸ਼ੁਦਾ ਕਿਸਮ ਦੇ ਝੋਨੇ ’ਤੇ ਵੀ ਨਜਾਇਜ਼ ਕਟੌਤੀ ਕੀਤੀ ਜਾ ਰਹੀ ਹੈ।

Ad Position 21
No active advertisement
ਫ਼ਾਜ਼ਿਲਕਾ ਮੰਡੀ ਵਿਚ ਝੋਨੇ ’ਤੇ ਲਗਾਈ ਜਾ ਰਹੀ ਕਟੌਤੀ ਦੇ ਰੋਸ ’ਚ ਮਾਰਕੀਟ ਕਮੇਟੀ ਦਫ਼ਤਰ ਵਿਖੇ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਅਜੀਤ ਤਸਵੀਰ 21-10-2026
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ’ਤੇ ਪ੍ਰਤੀ ਕੁਇੰਟਲ 5 ਕਿੱਲੋ ਕਟੌਤੀ ਲਗਾਉਣ ਦੇ ਦੋਸ਼ ਲਾਉਂਦਿਆਂ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਵਿਚ ਬਣੀ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਦੋਸ਼ ਹੈ ਕਿ ਖੇਤੀਬਾੜੀ ਯੂਨੀਵਰਸਿਟੀ ਵਲੋਂ ਮਨਜ਼ੂਰਸ਼ੁਦਾ ਕਿਸਮ ਦੇ ਝੋਨੇ ’ਤੇ ਵੀ ਨਜਾਇਜ਼ ਕਟੌਤੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ’ਤੇ ਕਿਸਾਨਾਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਜਸਵਿੰਦਰ ਸਿੰਘ ਕਾਕਾ ਚਹਿਲ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਹੀ ਫ਼ਾਜ਼ਿਲਕਾ ਮੰਡੀ ਵਿਚ ਕਿਸਾਨਾਂ ਦੀ ਫ਼ਸਲ ’ਤੇ 5 ਕਿੱਲੋ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹੇ ਦੀਆਂ ਹੋਰਨਾਂ ਮੰਡੀਆਂ ਵਿਚ ਅਜਿਹੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਇਸ ਮਾਮਲੇ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਲਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਦੱਸਿਆ ਕਿ ਮਸਲੇ ਦੇ ਹੱਲ ਲਈ ਪ੍ਰਸ਼ਾਸਨ ਨਾਲ ਗੱਲਬਾਤ ਚੱਲ ਰਹੀ ਹੈ, ਜਿਸ ਵਿਚ ਅਗਲਾ ਫ਼ੈਸਲਾ ਲਿਆ ਜਾਵੇਗਾ। ਫ਼ਿਲਹਾਲ ਕਿਸਾਨ ਪਾਣੀ ਦੀ ਟੈਂਕੀ ’ਤੇ ਚੜ੍ਹ ਕੇ ਆਪਣਾ ਰੋਸ ਜਤਾ ਰਹੇ ਹਨ। ਦੂਜੇ ਪਾਸੇ ਡੀ.ਐੱਫ.ਐੱਸ.ਓ.ਰਵਿੰਦਰ ਸਿੰਘ ਨੇ ਕਿਹਾ ਕਿ ਪ੍ਰਦਰਸ਼ਨ ਦੀ ਬਜਾਏ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਕਟੌਤੀ ਅਤੇ ਬੋਲੀ ਨਾਲ ਜੁੜੇ ਮਾਮਲਿਆਂ ਦੀ ਜਾਣਕਾਰੀ ਲੈ ਕੇ ਸਬੰਧਿਤ ਖ਼ਰੀਦ ਏਜੰਸੀਆਂ (ਮਾਰਕਫੈੱਡ ਅਤੇ ਪਨਸਪ) ਦੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਭੇਜ ਕੇ ਜਵਾਬ ਮੰਗਿਆ ਗਿਆ ਹੈ। ਅਧਿਕਾਰੀ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਏ ਰੱਖਣ ਅਤੇ ਟੈਂਕੀ ਤੋਂ ਹੇਠਾਂ ਉੱਤਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਖੜ ਟਰੱਸਟ ਵਲੋਂ 50 ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਅਗਲੀ ਖ਼ਬਰ ਜਿਮਨਾਸਟਿਕ ’ਚ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਸਿਤਾਰਿਆਂ ਦੀ ਚਮਕ
Ad Position 24