21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ * ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਰਾਜਿੰਦਰ ਸਿੰਘ ਵਾਸੀ ਚੱਕ ਤੋਤਿਆ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਧੱਕੇ ਨਾਲ ਤਲਾਕ ਮੰਗਣ ਕਾਰਨ ਲੜਾਈ ਹੋਈ ਸੀ, ਜਿਸ ਵਿਚ ਉਸ ਦੇ ਸੱਟਾਂ ਲੱਗੀਆਂ।

Ad Position 21
No active advertisement
ਅਜੀਤ ਡੈਸਕ 21-10-2026
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਰਾਜਿੰਦਰ ਸਿੰਘ ਵਾਸੀ ਚੱਕ ਤੋਤਿਆ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ ਅਤੇ ਧੱਕੇ ਨਾਲ ਤਲਾਕ ਮੰਗਣ ਕਾਰਨ ਲੜਾਈ ਹੋਈ ਸੀ, ਜਿਸ ਵਿਚ ਉਸ ਦੇ ਸੱਟਾਂ ਲੱਗੀਆਂ। ਜਿਸ ’ਤੇ ਪੁਲਿਸ ਨੇ ਰਵਨੀਤ ਸਿੰਘ ਪੁੱਤਰ ਰੇਸ਼ਮ ਸਿੰਘ, ਖਾਡਾ ਸਿੰਘ ਪੁੱਤਰ ਬਾਕਰ ਸਿੰਘ, ਕ੍ਰਿਸ਼ਨ ਰਾਣੀ ਪੁੱਤਰੀ ਰੇਸ਼ਮ ਸਿੰਘ, ਪੂਜਾ ਰਾਣੀ ਪੁੱਤਰੀ ਰੇਸ਼ਮ ਸਿੰਘ, ਸੀਮਾ ਰਾਣੀ ਪੁੱਤਰੀ ਕਾਲਾ ਸਿੰਘ, ਰੇਸ਼ਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਡਿੱਬੀਪੁਰਾ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਖੇਤ ’ਚ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਖੇਤ ਵਿਚ ਅੱਗ ਲਗਾਉਣ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੋਡਲ ਅਫ਼ਸਰ ਰਵਿੰਦਰ ਸਿੰਘ ਵਲੋਂ ਲੈਵਲ ਮੋਨੀਟਰਿੰਗ ਕਮੇਟੀ ਤਹਿਸੀਲ ਜਲਾਲਾਬਾਦ ਤੋਂ ਇਤਲਾਹ ਮਿਲੀ ਸੀ ਕਿ ਕਸ਼ਮੀਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਢੰਡੀ ਕਦੀਮ ਦੇ ਖੇਤ ਵਿਚ ਅੱਗ ਲੱਗੀ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲੜਾਈ ਝਗੜਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਲੜਾਈ ਝਗੜਾ ਕਰਨ ਵਾਲੇ 8 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਚਰਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਭੰਬਾ ਵੱਟੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 7 ਅਕਤੂਬਰ ਨੂੰ ਉਸ ਦਾ ਲੜਕਾ ਕੁਲਵੰਤ ਸਿੰਘ ਟਰੈਕਟਰ ’ਤੇ ਆ ਰਿਹਾ ਸੀ ਤਾਂ ਨਹਿਰ ਦੇ ਕੋਲ ਰਿੰਕੂ ਸਿੰਘ ਪੁੱਤਰ ਛਿੰਦਾ ਸਿੰਘ, ਰੇਸ਼ਮ ਸਿੰਘ ਪੁੱਤਰ ਬੱਗਾ ਸਿੰਘ, ਜਰਨੈਲ ਸਿੰਘ ਪੁੱਤਰ ਗੁਰਦੀਪ ਸਿੰਘ, ਗੁਰਦੀਪ ਸਿੰਘ ਪੁੱਤਰ ਭਲਵਾਨ ਸਿੰਘ, ਸੰਪੂਰਨ ਸਿੰਘ ਪੁੱਤਰ ਲਛਮਣ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਤਪਾਲ ਸਿੰਘ, ਕ੍ਰਿਸ਼ਨਾ ਰਾਣੀ ਪਤਨੀ ਗੁਰਦੀਪ ਸਿੰਘ ਅਤੇ ਕੁਲਵੰਤ ਕੌਰ ਪਤਨੀ ਸੰਪੂਰਨ ਸਿੰਘ ਵਾਸੀ ਭੰਬਾ ਵੱਟੂ ਨੇ ਉਸ ਨੂੰ ਰੋਕ ਕੇ ਟਰੈਕਟਰ ’ਤੇ ਲੱਗਿਆ ਡੈੱਕ ਚਲਾਉਣ ਤੋਂ ਰੋਕਿਆ ਅਤੇ ਲੜਾਈ ਝਗੜਾ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਮੀਨਾ ਕੰਬੋਜ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਦਸਮੇਸ਼ ਨਗਰ ਜਲਾਲਾਬਾਦ ਡਾਕਟਰ ਖ਼ਾਨ ਵਾਲੀ ਗਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਅਕਤੂਬਰ ਨੂੰ ਗੁਰਜੀਤ ਸਿੰਘ ਪੁੱਤਰ ਰਾਮ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਰਾਮ ਸਿੰਘ, ਗੁਰਵਿੰਦਰ ਸਿੰਘ ਪੁੱਤਰ ਰਾਮ ਸਿੰਘ ਅਤੇ ਰਾਮ ਸਿੰਘ ਪੁੱਤਰ ਰਾਮ ਲੁਭਾਇਆ ਵਾਸੀ ਦਸਮੇਸ਼ ਨਗਰ ਜਲਾਲਾਬਾਦ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਔਰਤ ਕਾਬੂ ਫਾਜ਼ਿਲਕਾ-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਲਿੰਕ ਰੋਡ ਪਿੰਡ ਅਲਿਆਣਾ ਵੱਲ ਜਾ ਰਹੀ ਸੀ ਤਾਂ ਇਕ ਔਰਤ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਮੌਕੇ ’ਤੇ ਖਿਸਕਣ ਲੱਗੀ। ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਣ ’ਤੇ ਪ੍ਰਕਾਸ਼ ਕੌਰ ਉਰਫ਼ ਪਾਸ਼ੋ ਪਤਨੀ ਗੁਰਨਾਮ ਸਿੰਘ ਉਰਫ਼ ਕਾਲਾ ਸਿੰਘ ਵਾਸੀ ਅਲਿਆਣਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਵਲੋਂ ਵਿਜੇ ਦਸ਼ਮੀ ਮੌਕੇ ਹਵਨ ਯੱਗ, ਦੁਰਗਾ ਆਰਤੀ ਅਤੇ ਕੰਜਕ ਪੂਜਨ ਅਗਲੀ ਖ਼ਬਰ ਜਾਖੜ ਟਰੱਸਟ ਵਲੋਂ 50 ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ
Ad Position 24