21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪਿੰਡ ਲੱਧੂ ਵਾਲਾ ਨੇੜੇ ਹੋਏ ਹਾਦਸੇ ’ਚ ਮੋਟਰਸਾਈਕਲ ਸਵਾਰ 2 ਭਰਾਵਾਂ ਦੀ ਮੌਤ

ਜਲਾਲਾਬਾਦ, 20 ਅਕਤੂਬਰ (ਜਤਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜਲਾਲਾਬਾਦ ਸੜਕ ’ਤੇ ਪਿੰਡ ਲੱਧੂ ਵਾਲਾ ਨੇੜੇ ਹੋਏ ਕਾਰ ਅਤੇ ਮੋਟਰਸਾਈਕਲ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 21-10-2026
ਜਲਾਲਾਬਾਦ, 20 ਅਕਤੂਬਰ (ਜਤਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜਲਾਲਾਬਾਦ ਸੜਕ ’ਤੇ ਪਿੰਡ ਲੱਧੂ ਵਾਲਾ ਨੇੜੇ ਹੋਏ ਕਾਰ ਅਤੇ ਮੋਟਰਸਾਈਕਲ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਫ਼ਰੀਦਕੋਟ ਦੇ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਦੋਵੇਂ ਮ੍ਰਿਤਕ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਰਹਿਣ ਵਾਲੇ ਸਨ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਸਰਪੰਚ ਗੁਰਮੇਲ ਸਿੰਘ ਅਨੁਸਾਰ, ਪਿੰਡ ਵਾਸੀ ਮੱਘਰ ਸਿੰਘ ਪੁੱਤਰ ਸੁਰਜਨ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਮੋਟਰਸਾਈਕਲ ’ਤੇ ਜਲਾਲਾਬਾਦ ਤੋਂ ਸਾਮਾਨ ਅਤੇ ਪੈਟਰੋਲ ਲੈ ਕੇ ਆਪਣੇ ਪਿੰਡ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਲੱਧੂ ਵਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਜ਼ੋਰਦਾਰ ਟੱਕਰ ਹੋ ਗਈ।ਹਾਦਸੇ ਵਿਚ ਮੱਘਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਸੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਸੁਰਜੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਗੰਭੀਰ ਹਾਲਤ ਕਾਰਨ ਉਸ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਦੋਵੇਂ ਮ੍ਰਿਤਕ ਆਪਸ ਵਿਚ ਚਚੇਰੇ ਭਰਾ ਸਨ। ਜਾਂਚ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਮੱਘਰ ਸਿੰਘ ਦੇ ਭਰਾ ਪ੍ਰੇਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਬੀ.ਐਨ.ਐੱਸ ਦੀਆਂ ਧਾਰਾਵਾਂ 106, 281 ਅਤੇ 324(4) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਦਸੇ ਵਿਚ ਸ਼ਾਮਿਲ ਵਰਨਾ ਕਾਰ ਨੰਬਰ ਪੀ.ਬੀ 10 ਡੀ.ਐਲ 5151 ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ। ਵਾਹਨ ਦੇ ਆਧਾਰ ’ਤੇ ਚਾਲਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗਜ਼ਨੀ ਵਾਲਾ ਤੋਂ ਪਸ਼ੂ ਚਰਾਉਣ ਗਿਆ ਵਿਅਕਤੀ ਨਹਿਰ ’ਚ ਡੁੱਬਿਆ ਅਗਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਵਲੋਂ ਵਿਜੇ ਦਸ਼ਮੀ ਮੌਕੇ ਹਵਨ ਯੱਗ, ਦੁਰਗਾ ਆਰਤੀ ਅਤੇ ਕੰਜਕ ਪੂਜਨ
Ad Position 24