ਦਿੜ੍ਹਬਾ ਧਰਨੇ ’ਤੇ ਜਾ ਰਹੇ ਈ.ਟੀ.ਟੀ. ਸਾਥੀਆਂ ਨੂੰ ਬਡਰੁੱਖਾਂ ਵਿਖੇ ਰੋਕਣ ਦੀ ਯੂਨੀਅਨ ਵਲੋਂ ਨਿਖੇਧੀ
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਈ. ਟੀ.
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਈ.ਟੀ.ਟੀ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਦੇ ਸਾਥੀਆਂ ਨੂੰ ਦਿੜ੍ਹਬਾ ਵਿਖੇ ਆਯੋਜਿਤ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਜਾਂਦੇ ਸਮੇਂ ਬਡਰੁੱਖਾ ਵਿਖੇ ਰੋਕ ਕੇ ਬੰਦੀ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਅਨ ਵਲੋਂ ਪ੍ਰਸ਼ਾਸਨ ਅਤੇ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਇਸ ਘਟਨਾ ’ਤੇ ਡੂੰਘਾ ਰੋਸ ਪ੍ਰਗਟ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਆਪਣੇ ਹੱਕਾਂ ਅਤੇ ਰੋਜ਼ਗਾਰ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਆਪਣੇ ਹੱਕਾਂ ਲਈ ਆਵਾਜ਼ ਉਠਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਵੀਂ ਈ.ਟੀ.ਟੀ. ਭਰਤੀ ਦਾ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕੀਤਾ ਜਾਵੇ। ਯੂਨੀਅਨ ਨੇ ਸਪਸ਼ਟ ਕੀਤਾ ਕਿ ਸਰਕਾਰ ਦੀ ਇਹ ਧੱਕੇਸ਼ਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਸਮੂਹ ਸਾਥੀਆਂ ਨੂੰ ਇੱਕਜੁੱਟ ਰਹਿਣ ਅਤੇ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣ ਦੀ ਅਪੀਲ ਕੀਤੀ।