ਸ਼ੇਰ ਸਿੰਘ ਭੁੱਲਰ ਨੇ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਪੇਸ਼ ਕੀਤੀ ਦਾਅਵੇਦਾਰੀ
ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਬੋਹਰ ਹਲਕੇ ਵਿਚ (ਵਾਰਿਸ ਪੰਜਾਬ ਦੇ) ਜਥੇਬੰਦੀ ਨਾਲ ਲੰਬੇ ਸਮੇਂ ਤੋਂ ਜੁੜ ਕੇ ਪੰਥਕ ਸਰਗਰਮੀਆਂ ਵਿਚ ਯੋਗਦਾਨ ਪਾ ਰਹੇ ਆਗੂ ਸ਼ੇਰ ਸਿੰਘ ਭੁੱਲਰ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।
ਅਬੋਹਰ, 20 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅਬੋਹਰ ਹਲਕੇ ਵਿਚ (ਵਾਰਿਸ ਪੰਜਾਬ ਦੇ) ਜਥੇਬੰਦੀ ਨਾਲ ਲੰਬੇ ਸਮੇਂ ਤੋਂ ਜੁੜ ਕੇ ਪੰਥਕ ਸਰਗਰਮੀਆਂ ਵਿਚ ਯੋਗਦਾਨ ਪਾ ਰਹੇ ਆਗੂ ਸ਼ੇਰ ਸਿੰਘ ਭੁੱਲਰ ਨੇ ਵਿਧਾਨ ਸਭਾ ਚੋਣਾਂ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ। ਉਨ੍ਹਾਂ ਇਸ ਸਬੰਧੀ ਜਥੇਬੰਦੀ ਦੀ ਜ਼ਿਲ੍ਹਾ ਕਮੇਟੀ ਨੂੰ ਆਪਣੀ ਅਰਜ਼ੀ ਵੀ ਸੌਂਪ ਦਿੱਤੀ ਹੈ। ਸ਼ੇਰ ਸਿੰਘ ਭੁੱਲਰ ਨੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਵੀ ਮੁਲਾਕਾਤ ਕੀਤੀ ਅਤੇ ਅਬੋਹਰ ਹਲਕੇ ਵਿਚ ਜਥੇਬੰਦੀ ਦੀਆਂ ਗਤੀਵਿਧੀਆਂ ਅਤੇ ਆਪਣੀ ਦਾਅਵੇਦਾਰੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਹ ਲੰਬੇ ਸਮੇਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਨਾਲ ਜੁੜੇ ਹੋਏ ਹਨ ਅਤੇ ਜਥੇਬੰਦੀ ਵਲੋਂ ਕੀਤੇ ਜਾਂਦੇ ਵੱਖ-ਵੱਖ ਪੰਥਕ ਸੰਘਰਸ਼ਾਂ ਵਿਚ ਸਰਗਰਮੀ ਨਾਲ ਸ਼ਮੂਲੀਅਤ ਕਰਦੇ ਆ ਰਹੇ ਹਨ । ਇਸ ਮੌਕੇ ਸ਼ੇਰ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਜਥੇਬੰਦੀ ਵਿਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਵੱਖ-ਵੱਖ ਪੱਧਰਾਂ ’ਤੇ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ। ਇਸ ਸਮੇਂ ਉਹ ਅਬੋਹਰ ਬਲਾਕ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਯਤਨ ਕੀਤਾ ਹੈ। ਹੁਣ ਉਨ੍ਹਾਂ ਨੇ ਅਬੋਹਰ ਹਲਕੇ ਤੋਂ ਵਿਧਾਨ ਸਭਾ ਚੋਣਾਂ ਲੜਨ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ।