21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੀ ਸ਼ਾਨਦਾਰ ਪ੍ਰਾਪਤੀ ਸਾਇੰਸ ਕਾਂਗਰਸ ’ਚ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਦੀ ਸਟੇਟ ਪੱਧਰ ਲਈ ਚੋਣ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ 32ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਕੂਲ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਵਿਗਿਆਨਕ ਸੋਚ ਅਤੇ ਨਵੀਨਤਮ ਖੋਜਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਰੁਚੀ ਦਾ ਪ੍ਰਤੀਕ ਹੈ।

Ad Position 21
No active advertisement
ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ’ਚ ਸਟੇਟ ਪੱਧਰ ਲਈ ਚੁਣੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਜੇਤੂ ਵਿਦਿਆਰਥੀ ਪ੍ਰਿੰਸੀਪਲ ਡਾ.ਨਵਜੀਤ ਕੌਰ, ਸਾਇੰਸ ਅਧਿਆਪਕਾਂ ਅਤੇ ਸਟਾਫ਼ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ। ਅਜੀਤ ਤਸਵੀਰ 21-10-2026
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ 32ਵੀਂ ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਸਕੂਲ ਦੀਆਂ ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਮੁਕਾਬਲੇ ਲਈ ਆਪਣੀ ਜਗ੍ਹਾ ਪੱਕੀ ਕੀਤੀ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਵਿਗਿਆਨਕ ਸੋਚ ਅਤੇ ਨਵੀਨਤਮ ਖੋਜਾਂ ਪ੍ਰਤੀ ਉਨ੍ਹਾਂ ਦੀ ਡੂੰਘੀ ਰੁਚੀ ਦਾ ਪ੍ਰਤੀਕ ਹੈ। ਇਸ ਮਾਣਮੱਤੀ ਸਫਲਤਾ ’ਤੇ ਸਕੂਲ ਦੀ ਪ੍ਰਿੰਸੀਪਲ ਡਾ.ਨਵਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਸਾਇੰਸ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ, ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਵਿਗਿਆਨਕ ਹੱਲ ਲੱਭਣ ਦੀ ਸਮਰੱਥਾ ਵਿਕਸਿਤ ਕਰਦੇ ਹਨ। ਇਸ ਸਫਲਤਾ ਵਿਚ ਸਾਇੰਸ ਅਧਿਆਪਕਾਂ ਮਨੀਸ਼ਾ ਕੰਵਰ, ਅਭਿਰੁਚੀ ਅਤੇ ਮਨਵਿੰਦਰ ਕੌਰ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਲਗਨ ਨੇ ਅਹਿਮ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਸਕੂਲ ਵਿਚ ਗੁਣਵੱਤਾ ਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਵਿਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਵਿਹਾਰਕ ਸਿੱਖਿਆ, ਵਿਗਿਆਨਕ ਗਤੀਵਿਧੀਆਂ ਅਤੇ ਨਵੀਆਂ ਕਾਢਾਂ ਲਈ ਨਿਰੰਤਰ ਪੇ੍ਰਰਨਾ ਮਿਲ ਰਹੀ ਹੈ। ਜੂਨੀਅਰ ਅਤੇ ਸੀਨੀਅਰ ਦੋਵੇਂ ਟੀਮਾਂ ਦੀ ਸਟੇਟ ਪੱਧਰ ਲਈ ਚੋਣ ਹੋਣ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਅਤੇ ਬਾਲਾ ਜੀ ਧਾਮ ਵਲੋਂ ਪਿੰਡ ਚੱਕ ਸੁੱਕੜ ਵਿਖੇ ਕਰਵਾਇਆ ਕੰਜਕ ਪੂਜਨ ਅਗਲੀ ਖ਼ਬਰ ਸੰਡੇ ਕ੍ਰਿਕਟ ਲੀਗ ਦੀ ਨਿਲਾਮੀ ਵਿਚ ਡਾ.ਸੁਹਾਨੀ ਡੋਡਾ ਨੇ ਕੀਤੀ ਸ਼ਿਰਕਤ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਆਪਣੀ ਪ੍ਰ...
Ad Position 24