22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਦੇ ਬੈਡਮਿੰਟਨ ਮੁਕਾਬਲੇ ’ਚ ਮਾਰੀ ਬਾਜ਼ੀ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਸਥਾਨਕ ਐੱਮ. ਆਰ.

Ad Position 21
No active advertisement
ਅਜੀਤ ਡੈਸਕ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਸਥਾਨਕ ਐੱਮ.ਆਰ. ਸਟੇਡੀਅਮ ਵਿਖੇ ਬਲਾਕ ਪੱਧਰੀ ਪ੍ਰਾਇਮਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਖੇਡ ਮੁਕਾਬਲੇ ਵਿਚ ਵੱਖ-ਵੱਖ ਸਕੂਲਾਂ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਪੂਰੇ ਉਤਸ਼ਾਹ, ਮਿਹਨਤ ਤੇ ਖੇਡ ਭਾਵਨਾ ਨਾਲ ਭਾਗ ਲਿਆ। ਖੇਡਾਂ ਦੌਰਾਨ ਬੈਡਮਿੰਟਨ ਪ੍ਰਤੀਯੋਗਤਾ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-11 ਵਰਗ ’ਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਲੜਕੀਆਂ ਦੇ ਟੀਮ ਮੁਕਾਬਲੇ ਵਿਚ ਪ੍ਰਿਯਾਂਸ਼ੀ, ਤੋਯਸ਼ ਤੇ ਸ਼ਾਇਰਾ ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦਿਆਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਟੀਮ ਨੂੰ ਜਿੱਤ ਦਿਵਾਈ। ਦੂਜੇ ਪਾਸੇ ਲੜਕਿਆਂ ਦੇ ਮੁਕਾਬਲੇ ’ਚ ਹਰਮਨ ਤੇ ਅਗਮ ਨੇ ਆਪਣੀ ਪ੍ਰਤਿਭਾ ਤੇ ਬਿਹਤਰੀਨ ਰਣਨੀਤੀ ਦੇ ਦਮ ’ਤੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਆਪਣੇ ਨਾਂਅ ਕੀਤਾ। ਇਸ ਅਦੁੱਤੀ ਪ੍ਰਾਪਤੀ ’ਤੇ ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਸਮੂਹ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਬਖ਼ਸ਼ੀਸ਼ ਕੌਰ ਨੂੰ ਹਾਰਦਿਕ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸੁਰਿੰਦਰ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ ਅਗਲੀ ਖ਼ਬਰ ਕਰਿਆਨਾ ਸਟੋਰ ਸੰਚਾਲਕ ਦੀ ਨਿਕਲੀ 50 ਹਜ਼ਾਰ ਦੀ ਲਾਟਰੀ
Ad Position 24