ਸੁਰਿੰਦਰ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ
ਬੱਲੂਆਣਾ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੂੰ ਐੱਸ. ਸੀ.
ਬੱਲੂਆਣਾ, 21 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦਾ ਵਿਸਥਾਰ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੂੰ ਐੱਸ.ਸੀ. ਵਿੰਗ ਦਾ ਸੂਬਾ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਜ਼ਿੰਮੇਵਾਰੀ ਲਈ ਉਨ੍ਹਾਂ ਨੇ ਪਾਰਟੀ ਦੀ ਕੌਮੀ ਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ। ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਗੇ।