21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਨੇ ਡੀ.ਸੀ. ਫ਼ਾਜ਼ਿਲਕਾ ਨੂੰ 11 ਮੁੱਖ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਆਪਣੀਆਂ 11 ਮੁੱਖ ਮੰਗਾਂ ਸਬੰਧੀ ਇਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਆਗੂਆਂ ਮਨਪ੍ਰੀਤ ਸਿੰਘ ਸੰਧੂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਵਾਜਬ ਮੰਗਾਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ।

Ad Position 21
No active advertisement
ਫ਼ਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਨੂੰ 11 ਮੁੱਖ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਦੇ ਹੋਏ ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਦੇ ਆਗੂ । ਅਜੀਤ ਤਸਵੀਰ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਜੱਟ ਭਾਈਚਾਰਾ ਪੰਜਾਬ ਏਕਤਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਆਪਣੀਆਂ 11 ਮੁੱਖ ਮੰਗਾਂ ਸਬੰਧੀ ਇਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀ ਦੇ ਆਗੂਆਂ ਮਨਪ੍ਰੀਤ ਸਿੰਘ ਸੰਧੂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਵਾਜਬ ਮੰਗਾਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਤੱਕ ਪਹੁੰਚਾ ਕੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕਰਦਿਆਂ ਇਨ੍ਹਾਂ ਮੰਗਾਂ ਨੂੰ ਸਬੰਧਿਤ ਉੱਚ ਅਧਿਕਾਰੀਆਂ ਤੇ ਸਰਕਾਰ ਤੱਕ ਪਹੁੰਚਾਉਣ ਦਾ ਪੂਰਾ ਭਰੋਸਾ ਦਿੱਤਾ। ਜਥੇਬੰਦੀ ਵਲੋਂ ਪੇਸ਼ ਕੀਤੇ ਮੰਗ ਪੱਤਰ ਦੀਆਂ ਮੁੱਖ ਮੰਗਾਂ ਵਿਚ ਜੱਟ ਭਾਈਚਾਰਾ ਕਮਿਸ਼ਨ ਦੀ ਸਥਾਪਨਾ, ਸਿੱਖਿਆ ਤੇ ਸਰਕਾਰੀ ਨੌਕਰੀਆਂ ਵਿਚ ਵਿਸ਼ੇਸ਼ ਰਾਖਵਾਂਕਰਨ, ਭਰਤੀ ਫ਼ੀਸਾਂ ਵਿਚ ਛੋਟ, ਉਮਰ ਹੱਦ ਵਿਚ ਰਾਹਤ, ਵਿਦਿਆਰਥੀਆਂ ਲਈ ਵਜ਼ੀਫ਼ੇ ਤੇ ਉਚੇਰੀ ਸਿੱਖਿਆ ਦੀਆਂ ਫ਼ੀਸਾਂ ਵਿਚ ਰਿਆਇਤ ਸ਼ਾਮਲ ਹਨ। ਇਸ ਤੋਂ ਇਲਾਵਾ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਦਾਖ਼ਲਿਆਂ ਲਈ ਵਿਸ਼ੇਸ਼ ਰਾਖਵਾਂਕਰਨ ਦੀ ਵੀ ਪੁਰਜ਼ੋਰ ਮੰਗ ਕੀਤੀ ਗਈ। ਕਿਸਾਨੀ ਅਤੇ ਆਰਥਿਕ ਮੁੱਦਿਆਂ ’ਤੇ ਚਾਨਣਾ ਪਾਉਂਦਿਆਂ ਜਥੇਬੰਦੀ ਨੇ ਜੱਟ ਕਿਸਾਨਾਂ ਲਈ ਖੇਤੀਬਾੜੀ ਸਬਸਿਡੀਆਂ, ਸਹਾਇਕ ਧੰਦਿਆਂ ਲਈ ਕਰਜ਼ੇ ਤੇ ਸਬਸਿਡੀਆਂ, ਸਰਕਾਰੀ ਬੋਰਡਾਂ ਤੇ ਕਮੇਟੀਆਂ ਵਿਚ ਯੋਗ ਨੁਮਾਇੰਦਗੀ, ਸਰਕਾਰੀ ਜ਼ਮੀਨਾਂ ’ਤੇ ਕਾਬਜ਼ ਯੋਗ ਕਿਸਾਨਾਂ ਦੇ ਹੱਕਾਂ ਦਾ ਕਾਨੂੰਨ ਅਨੁਸਾਰ ਨਿਯਮਤ ਕਰਨ ਤੇ ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਮੰਗਿਆ। ਇਸ ਦੇ ਨਾਲ ਹੀ ਬੇਜ਼ਮੀਨੇ ਤੇ ਆਰਥਿਕ ਤੌਰ ’ਤੇ ਕਮਜ਼ੋਰ ਜੱਟ ਪਰਿਵਾਰਾਂ ਲਈ 10-10 ਮਰਲੇ ਦੇ ਰਿਹਾਇਸ਼ੀ ਪਲਾਟ, ਲੋਕ ਸਭਾ ਤੇ ਵਿਧਾਨ ਸਭਾ ਵਿਚ ਨੁਮਾਇੰਦਗੀ ਸਬੰਧੀ ਲੋੜੀਂਦੇ ਕਾਨੂੰਨੀ ਪ੍ਰਬੰਧ ਤੇ ਚੰਡੀਗੜ੍ਹ ਤੇ ਦਿੱਲੀ ਵਿਚ ਜੱਟ ਭਵਨਾਂ ਦੀ ਸਥਾਪਨਾ ਕਰਨ ਦੀ ਮੰਗ ਵੀ ਸ਼ਾਮਲ ਕੀਤੀ ਗਈ ਹੈ। ਜਥੇਬੰਦੀ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਭਾਈਚਾਰੇ ਦੇ ਹੱਕਾਂ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪਹੁੰਚਣ ’ਤੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਟੂਰ ਦਾ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਸੁਰਿੰਦਰ ਸਿੰਘ ਖ਼ਾਲਸਾ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਜੁਆਇੰਟ ਸਕੱਤਰ ਨਿਯੁਕਤ
Ad Position 24