ਪਰਮਜੀਤ ਕੁਮਾਰ ਨੇ ਥਾਣਾ ਸਿਟੀ-1 ਅਬੋਹਰ ਦਾ ਚਾਰਜ ਸੰਭਾਲਿਆ
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਫ਼ਾਜ਼ਿਲਕਾ ਦੇ ਐੱਸ. ਐੱਸ.
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਬੋਹਰ ਥਾਣਾ ਸਿਟੀ 1 ਦੇ ਇੰਚਾਰਜ ਮਨਿੰਦਰ ਸਿੰਘ ਦੀ ਜਗ੍ਹਾ ਪਰਮਜੀਤ ਕੁਮਾਰ ਨੂੰ ਥਾਣਾ ਮੁਖੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਸਿਟੀ 2 ਦੇ ਇੰਚਾਰਜ ਵਜੋਂ ਸੁਖਮੰਦਰ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਚਾਰਜ ਸੰਭਾਲਣ ਉਪਰੰਤ ਥਾਣਾ ਸਿਟੀ 1 ਮੁਖੀ ਪਰਮਜੀਤ ਕੁਮਾਰ ਤੇ ਸੁਖਮੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾਣਗੇ।