21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਵਪਾਰ ਮੰਡਲ ਨੇ ਐੱਸ.ਪੀ ਅਬੋਹਰ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸੰਤ ਨਗਰ ਦੇ ਵਸਨੀਕ ਅਜੈ ਕੁਮਾਰ ਦੇ ਕਤਲ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਸ਼ਹਿਰ ਵਿਚ ਬਾਜ਼ਾਰ ਬੰਦ ਕਰਵਾਉਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਵਪਾਰ ਮੰਡਲ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਪਾਰੀ ਆਗੂਆਂ ਨੇ ਸ਼ਿਰਕਤ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ।

Ad Position 21
No active advertisement
ਅਬੋਹਰ ਦੇ ਐੱਸ.ਪੀ ਸਤਿੰਦਰ ਕੁਮਾਰ ਨੂੰ ਮੰਗ ਪੱਤਰ ਸੌਂਪਦੇ ਹੋਏ ਵੱਖ-ਵੱਖ ਵਪਾਰਿਕ ਸੰਗਠਨਾਂ ਦੇ ਨੁਮਾਇੰਦੇ। ਤਸਵੀਰ :ਤੇਜਿੰਦਰ ਸਿੰਘ ਖ਼ਾਲਸਾ 22-10-2026
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸੰਤ ਨਗਰ ਦੇ ਵਸਨੀਕ ਅਜੈ ਕੁਮਾਰ ਦੇ ਕਤਲ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਸ਼ਹਿਰ ਵਿਚ ਬਾਜ਼ਾਰ ਬੰਦ ਕਰਵਾਉਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਵਪਾਰ ਮੰਡਲ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਅਰੋੜਵੰਸ਼ ਧਰਮਸ਼ਾਲਾ ਵਿਖੇ ਹੋਈ। ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਪਾਰੀ ਆਗੂਆਂ ਨੇ ਸ਼ਿਰਕਤ ਕਰਦਿਆਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਵਪਾਰੀ ਵਰਗ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਾ ਹੈ ਪਰ ਦੁਕਾਨਾਂ ਬੰਦ ਕਰਵਾ ਕੇ ਵਪਾਰੀਆਂ ਨਾਲ ਕੀਤੀ ਜਾਣ ਵਾਲੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਸਮੂਹ ਵਪਾਰੀਆਂ ਨੇ ਐੱਸ.ਪੀ. ਅਬੋਹਰ ਸਤਿੰਦਰ ਕੁਮਾਰ ਨੂੰ ਮੰਗ ਪੱਤਰ ਸੌਂਪ ਕੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਗੈਂਗਸਟਰ ਵਿਸ਼ਾਲ ਪਚਾਰ ਵਲੋਂ ਕਰਵਾਏ ਗਏ ਹਮਲੇ ’ਚ ਜ਼ਖ਼ਮੀ ਹੋਏ ਅਜੈ ਕੁਮਾਰ ਨੇ ਬੀਤੇ ਦਿਨੀਂ ਲੁਧਿਆਣਾ ਵਿਖੇ ਦਮ ਤੋੜ ਦਿੱਤਾ ਸੀ। ਇਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਲੁਧਿਆਣਾ ਤੋਂ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੁਰਦਾ ਘਰ ਵਿਚ ਲਿਆਂਦੀ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਇਸ ਮਾਮਲੇ ਵਿਚ ਸ਼ਾਮਲ ਕਾਤਲਾਂ ਵਿਰੁੱਧ ਕਾਰਵਾਈ ਨਹੀਂ ਹੁੰਦੀ ਤਦ ਤੱਕ ਉਹ ਅਜੈ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਵਪਾਰੀ ਆਗੂਆਂ ਨੇ ਕਿਹਾ ਕਿ ਉਹ ਮ੍ਰਿਤਕ ਅਜੈ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਰੱਖਦੇ ਹਨ ਪਰ ਬਾਜ਼ਾਰ ਬੰਦ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਝੋਟਾ ਕਤਲ ਕਾਂਡ ਕਾਰਨ ਵੀ ਇਕ ਦਿਨ ਬਾਜ਼ਾਰ ਬੰਦ ਰਿਹਾ ਸੀ। ਵਾਰ-ਵਾਰ ਬਾਜ਼ਾਰ ਬੰਦ ਹੋਣ ਕਾਰਨ ਸ਼ਹਿਰ ਦੀ ਆਰਥਿਕ ਵਿਵਸਥਾ ਪ੍ਰਭਾਵਿਤ ਹੋ ਰਹੀ ਹੈ। ਮੀਟਿੰਗ ਵਿਚ ਪਹੁੰਚੇ ਐੱਸ.ਪੀ. ਸਤਿੰਦਰ ਕੁਮਾਰ ਨੂੰ ਵਪਾਰੀਆਂ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਵਪਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸ.ਪੀ ਵਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਅੱਜ ਸ਼ਹਿਰ ਦੇ ਸਦਰ ਬਾਜ਼ਾਰ ਚੌਕ ਸਮੇਤ ਹੋਰ ਬਾਜ਼ਾਰਾਂ ਵਿਚ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਰਿਹਾ ਅਤੇ ਸਾਰੇ ਬਾਜ਼ਾਰ ਆਮ ਦਿਨਾਂ ਵਾਂਗ ਖੁੱਲ੍ਹੇ ਰਹੇ। ਮੀਟਿੰਗ ਵਿਚ ਦੁਰਗਿਆਣਾ ਮਾਰਕੀਟ ਦੇ ਪ੍ਰਧਾਨ ਅਤੇ ਕੌਂਸਲਰ ਸੁਨੀਲ ਮਦਾਨ ਉਰਫ਼ ਸ਼ੀਲਾ, ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਿਊਸ਼ ਨਾਗਪਾਲ, ਐਡਵੋਕੇਟ ਵਰਿੰਦਰ ਗਰੋਵਰ, ਐਡਵੋਕੇਟ ਅਸ਼ਵਨੀ ਝੂਥਰਾ, ਅਸ਼ੋਕ ਛਾਬੜਾ, ਦੁਸਹਿਰਾ ਕਮੇਟੀ ਦੇ ਪ੍ਰਧਾਨ ਟਿੰਮੀ ਚਾਵਲਾ, ਸ੍ਰੀ ਅਰੋੜਵੰਸ਼ ਸਭਾ ਦੇ ਪ੍ਰਧਾਨ ਰਾਕੇਸ਼ ਛਾਬੜਾ ਟੀਟੂ, ਅਭਿਸ਼ੇਕ ਸਿਡਾਨਾ, ਵਪਾਰ ਮੰਡਲ ਦੇ ਜਨਰਲ ਸਕੱਤਰ ਕ੍ਰਿਸ਼ਨ ਨਰੂਲਾ ਰੂਸੀ, ਮੀਤ ਪ੍ਰਧਾਨ ਦੀਸ਼ੀ ਭਠੇਜਾ, ਡਾ.ਰਿਸ਼ੂ ਮਿਗਲਾਨੀ, ਇੰਦਰਜੀਤ ਭੰਡਾਰੀ, ਵਿਜੇ ਉਪਵੇਜਾ, ਗੁਰਦੀਪ ਛਾਬੜਾ, ਪ੍ਰਤਾਪ ਵਧਵਾ ਸਮੇਤ ਕਈ ਵਪਾਰੀ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਵਿਚ ਕਾਨੂੰਨ ਵਿਵਸਥਾ ਵਿਗੜਨ ਕਾਰਨ ਲੋਕ ਧਰਨੇ ਲਗਾਉਣ ਲਈ ਮਜਬੂਰ- ਜਗਜੀਤ ਸਿੰਘ ਸੰਧੂ ਅਗਲੀ ਖ਼ਬਰ ਪਰਮਜੀਤ ਕੁਮਾਰ ਨੇ ਥਾਣਾ ਸਿਟੀ-1 ਅਬੋਹਰ ਦਾ ਚਾਰਜ ਸੰਭਾਲਿਆ
Ad Position 24