21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪੰਜਾਬ ਭਰ ਵਿਚ ਕਾਨੂੰਨ ਵਿਵਸਥਾ ਵਿਗੜਨ ਕਾਰਨ ਲੋਕ ਧਰਨੇ ਲਗਾਉਣ ਲਈ ਮਜਬੂਰ- ਜਗਜੀਤ ਸਿੰਘ ਸੰਧੂ

ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਵਧ ਰਹੇ ਰੋਸ ਅਤੇ ਲਗਾਤਾਰ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦਰਮਿਆਨ ਸੱਤਾਧਾਰੀ ਧਿਰ ਵਲੋਂ ਜਸ਼ਨ ਮਨਾਉਣ ਦੇ ਪ੍ਰੋਗਰਾਮ ਕਰਵਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਬੋਹਰ ਹਲਕੇ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਨੇ ਸਖ਼ਤ ਪ੍ਰਤੀਕਿਰਿਆ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹਨ ਤਾਂ ਅਜਿਹੇ ਸਮੇਂ ਸੱਤਾ ਧਿਰ ਵਲੋਂ ਬੱਲੂਆਣਾ ਹਲਕੇ ਵਿਚ ਗਾਇਕ ਬੁਲਾ ਕੇ ਦੁਸ਼ਹਿਰਾ ਦਾ ਜਸ਼ਨ ਮਨਾਉਣਾ ਕਿਸੇ ਵੀ ਤਰ੍ਹਾਂ ਸ਼ੋਭਾ ਨਹੀਂ ਦਿੰਦਾ।

Ad Position 21
No active advertisement
ਅਬੋਹਰ ਵਿਖੇ ਗੱਲਬਾਤ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਅਬੋਹਰ ਤੋਂ ਸੇਵਾਦਾਰ ਜਗਜੀਤ ਸਿੰਘ ਸੰਧੂ ਅਤੇ ਜੁਗਰਾਜ ਸਿੰਘ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 22-10-2026
ਅਬੋਹਰ, 21 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਵਧ ਰਹੇ ਰੋਸ ਅਤੇ ਲਗਾਤਾਰ ਹੋ ਰਹੇ ਧਰਨੇ-ਪ੍ਰਦਰਸ਼ਨਾਂ ਦਰਮਿਆਨ ਸੱਤਾਧਾਰੀ ਧਿਰ ਵਲੋਂ ਜਸ਼ਨ ਮਨਾਉਣ ਦੇ ਪ੍ਰੋਗਰਾਮ ਕਰਵਾਉਣ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਅਬੋਹਰ ਹਲਕੇ ਦੇ ਸੇਵਾਦਾਰ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਨੇ ਸਖ਼ਤ ਪ੍ਰਤੀਕਿਰਿਆ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉੱਤਰਨ ਲਈ ਮਜਬੂਰ ਹਨ ਤਾਂ ਅਜਿਹੇ ਸਮੇਂ ਸੱਤਾ ਧਿਰ ਵਲੋਂ ਬੱਲੂਆਣਾ ਹਲਕੇ ਵਿਚ ਗਾਇਕ ਬੁਲਾ ਕੇ ਦੁਸ਼ਹਿਰਾ ਦਾ ਜਸ਼ਨ ਮਨਾਉਣਾ ਕਿਸੇ ਵੀ ਤਰ੍ਹਾਂ ਸ਼ੋਭਾ ਨਹੀਂ ਦਿੰਦਾ। ਇਸ ਬਾਰੇ ਗੱਲਬਾਤ ਕਰਦਿਆਂ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਮਾਨਸਾ, ਅਬੋਹਰ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਤੇ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸਰਕਾਰ ਦੀ ਪਹਿਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਅਤੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿਚ ਰੱਖਦਿਆਂ ਅਜਿਹੇ ਸਮਾਗਮਾਂ ਸਬੰਧੀ ਸੱਤਾ ਧਿਰ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ, ਲੋਕਾਂ ਨੂੰ ਇਨਸਾਫ਼ ਦਿਵਾਉਣ ਤੇ ਜਨਤਕ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕੇ। ਇਸ ਮੌਕੇ ਪਾਰਟੀ ਦੇ ਨੌਜਵਾਨ ਆਗੂ ਜੁਗਰਾਜ ਸਿੰਘ ਢਾਣੀ ਚਿਰਾਗ਼ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਮੌਕੇ ਗਾਇਕ ਆਰ.ਦੀਪ. ਰਮਨ ਤੇ ਜੋਤੀ ਨੂਰਾ ਦੇ ਗੀਤਾਂ ਦਾ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ ਅਗਲੀ ਖ਼ਬਰ ਵਪਾਰ ਮੰਡਲ ਨੇ ਐੱਸ.ਪੀ ਅਬੋਹਰ ਨੂੰ ਸੌਂਪਿਆ ਮੰਗ ਪੱਤਰ
Ad Position 24