21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਵਿਧਾਇਕ ਸਵਨਾ ਦੀ ਕੋਠੀ ਦਾ ਘਿਰਾਓ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਇਕ ਨਰਿੰਦਰ ਸਿੰਘ ਸਵਨਾ ਦੀ ਕੋਠੀ ਦਾ ਜ਼ੋਰਦਾਰ ਘਿਰਾਓ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਘੱਟੋ-ਘੱਟ ਤਨਖ਼ਾਹ ਦੇ ਦਾਇਰੇ ਵਿਚ ਲਿਆਂਦਾ ਜਾਵੇ।

Ad Position 21
No active advertisement
ਫ਼ਾਜ਼ਿਲਕਾ ਵਿਖੇ ਮੰਗਾਂ ਨੂੰ ਲੈ ਕੇ ਵਿਧਾਇਕ ਨਰਿੰਦਰ ਸਿੰਘ ਸਵਨਾ ਦੀ ਕੋਠੀ ਦਾ ਘਿਰਾਓ ਕਰਦੀਆਂ ਹੋਈਆਂ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਦੀਆਂ ਆਗੂਆਂ ਤੇ ਮੈਂਬਰ। ਅਜੀਤ ਤਸਵੀਰ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿਧਾਇਕ ਨਰਿੰਦਰ ਸਿੰਘ ਸਵਨਾ ਦੀ ਕੋਠੀ ਦਾ ਜ਼ੋਰਦਾਰ ਘਿਰਾਓ ਕੀਤਾ ਗਿਆ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਤੁਰੰਤ ਘੱਟੋ-ਘੱਟ ਤਨਖ਼ਾਹ ਦੇ ਦਾਇਰੇ ਵਿਚ ਲਿਆਂਦਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਘੱਟੋ-ਘੱਟ ਤਨਖ਼ਾਹ ਲਾਗੂ ਨਹੀਂ ਹੁੰਦੀ, ਤਦ ਤੱਕ ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ ਮਾਣ-ਭੱਤਾ ਦੁੱਗਣਾ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਵਰਕਰਾਂ ਤੇ ਹੈਲਪਰਾਂ ਦੇ ਸਾਲਾਨਾ ਇੰਕਰੀਮੈਂਟ ਨੂੰ 500 ਅਤੇ 250 ਰੁਪਏ ਦੀ ਬਜਾਏ ਵਧਾ ਕੇ 4,000 ਰੁਪਏ ਕੀਤਾ ਜਾਵੇ। ਇਸ ਦੇ ਨਾਲ ਹੀ ਪੂਰਾ ਮੋਬਾਈਲ ਭੱਤਾ ਦੇਣ, ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਵਾਪਸ ਭੇਜਣ ਤੇ ਪ੍ਰੀ-ਨਰਸਰੀ ਕਲਾਸਾਂ ਆਂਗਣਵਾੜੀ ਵਰਕਰਾਂ ਨੂੰ ਸੌਂਪਣ ਦੀ ਮੰਗ ਰੱਖੀ ਗਈ। ਵਾਧੂ ਕੰਮ ਦੇ ਭਾਰ ਬਦਲੇ 50 ਰੁਪਏ ਦੀ ਬਜਾਏ ਤਨਖ਼ਾਹ ਦਾ ਅੱਧਾ ਹਿੱਸਾ ਦੇਣ, ਤਰੱਕੀ ਪ੍ਰਾਪਤ ਵਰਕਰਾਂ ਨੂੰ ਪੂਰੀ ਤਨਖ਼ਾਹ ਦੇਣ ਅਤੇ ਸੇਵਾ-ਮੁਕਤੀ ਸਮੇਂ ਵਰਕਰਾਂ ਨੂੰ 1 ਲੱਖ ਅਤੇ ਹੈਲਪਰਾਂ ਨੂੰ 50 ਹਜ਼ਾਰ ਦੀ ਬਜਾਏ 4 ਲੱਖ ਰੁਪਏ ਦੇਣ ਦੀ ਮੰਗ ਵੀ ਜ਼ੋਰ-ਸ਼ੋਰ ਨਾਲ ਉਠਾਈ ਗਈ। ਇਸ ਤੋਂ ਇਲਾਵਾ ਟੀ.ਏ.ਵਿਚ ਵਾਧਾ, ਡੀ.ਏ. ਤੁਰੰਤ ਲਾਗੂ ਕਰਨ ਅਤੇ ਹੈਲਪਰਾਂ, ਵਰਕਰਾਂ, ਸੁਪਰਵਾਈਜ਼ਰਾਂ ਤੇ ਸੀ.ਡੀ.ਪੀ.ਓ. ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੀ ਮੰਗ ਕੀਤੀ ਗਈ। ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਿੰਘ ਸਵਨਾ ਮੌਜੂਦ ਸਨ, ਜਿੱਥੇ ਵਿਭਾਗੀ ਮੰਤਰੀ ਡਾ.ਬਲਜੀਤ ਕੌਰ ਨੇ ਕਈ ਮੰਗਾਂ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਅਗਲੀ ਮੀਟਿੰਗ 3 ਨਵੰਬਰ ਨੂੰ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਵਿਧਾਇਕ ਨਰਿੰਦਰ ਸਿੰਘ ਸਵਨਾ ਤੋਂ ਮੰਗ ਕੀਤੀ ਗਈ ਕਿ ਮੰਤਰੀ ਅਤੇ ਮੁੱਖ ਮੰਤਰੀ ਨਾਲ 3 ਨਵੰਬਰ ਨੂੰ ਹੋਣ ਵਾਲੀਆਂ ਮੀਟਿੰਗਾਂ ਬਾਰੇ ਲਿਖਤੀ ਪੱਤਰ ਜਾਰੀ ਕੀਤਾ ਜਾਵੇ। ਵਿਧਾਇਕ ਨੇ ਭਰੋਸਾ ਦਿੱਤਾ ਕਿ ਅਗਲੇ ਦਿਨ ਤੱਕ ਦੋਵਾਂ ਮੀਟਿੰਗਾਂ ਦਾ ਲਿਖਤੀ ਸਮਾਂ ਦੇ ਦਿੱਤਾ ਜਾਵੇਗਾ ਅਤੇ ਵਿੱਤ ਵਿਭਾਗ ਨੂੰ ਮਨਜ਼ੂਰੀ ਲਈ ਭੇਜੇ ਮਾਮਲਿਆਂ ਦਾ ਵੀ ਜਲਦ ਹੱਲ ਕਰਵਾਇਆ ਜਾਵੇਗਾ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ ਦਿਨ ਤੱਕ ਲਿਖਤੀ ਪੱਤਰ ਜਾਰੀ ਨਾ ਕੀਤਾ ਗਿਆ ਤਾਂ ਵਾਅਦਾ ਖ਼ਿਲਾਫ਼ੀ ਦੇ ਵਿਰੋਧ ਵਿਚ ਫ਼ਾਜ਼ਿਲਕਾ ਦੇ ਵਿਧਾਇਕ ਦੀ ਕੋਠੀ ਦਾ ਦੁਬਾਰਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਨੀਲ ਕੌਰ ਬੇਦੀ, ਜਲਾਲਾਬਾਦ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲਾ, ਉਪ ਪ੍ਰਧਾਨ ਰਾਜ ਲਾਧੂਕਾ, ਆਸ਼ਾ ਚੱਕ ਦੁਮਾਲ, ਨੀਲਮ ਹੌਜ਼ ਖ਼ਾਸ, ਕੈਲਾਸ਼ ਰਾਣੀ, ਸੀਮਾ ਰਾਣੀ ਜਲਾਲਾਬਾਦ, ਗੁਰਜੀਤ ਕੌਰ, ਅਨੀਤਾ ਰਾਣੀ ਨੂਰ ਸਮੰਦ, ਰਜਨੀ ਰਾਣੀ ਮੰਡੀ ਲਾਧੂਕਾ, ਕੁਸੁਮਲਤਾ, ਅਮਰਜੀਤ ਕੌਰ, ਮੰਜੂ ਬਾਲਾ ਅਤੇ ਕੁਲਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਕੱਲ੍ਹ ਅਗਲੀ ਖ਼ਬਰ ਦੁਸਹਿਰੇ ਦੇ ਤਿਉਹਾਰ ਮੌਕੇ ਗਾਇਕ ਆਰ.ਦੀਪ. ਰਮਨ ਤੇ ਜੋਤੀ ਨੂਰਾ ਦੇ ਗੀਤਾਂ ਦਾ ਦਰਸ਼ਕਾਂ ਨੇ ਖ਼ੂਬ ਅਨੰਦ ਮਾਣਿਆ
Ad Position 24