24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਤੇ ਪੁਲਿਸ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਫ਼ਾਜ਼ਿਲਕਾ ਜ਼ਿਲ੍ਹੇ ਦੇ ਹਾਟ ਸਪਾਟ ਖੇਤਰਾਂ ਵਿਚ 8 ਮੈਡੀਕਲ ਸਟੋਰਾਂ ’ਤੇ ਅਚਾਨਕ ਛਾਪੇਮਾਰੀ, ਰਿਕਾਰਡ ’ਚ ਮਿਲੀਆਂ ਖ਼ਾਮੀਆਂ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹਾਟ-ਸਪੋਟ ਖੇਤਰਾਂ ਵਿਚ ਮੈਡੀਕਲ ਸਟੋਰਾਂ ਦੀ ਅਚਾਨਕ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ 8 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਕਈ ਤਰ੍ਹਾਂ ਦੀਆਂ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ।

Ad Position 21
No active advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਇਕ ਮੈਡੀਕਲ ਸਟੋਰ ’ਤੇ ਅਚਾਨਕ ਛਾਪੇਮਾਰੀ ਕਰਕੇ ਦਵਾਈਆਂ ਦਾ ਰਿਕਾਰਡ ਤੇ ਸਟਾਕ ਚੈੱਕ ਕਰਦੇ ਹੋਏ ਡਰੱਗ ਕੰਟਰੋਲ ਅਫ਼ਸਰ ਹਰਜਿੰਦਰ ਸਿੰਘ ਅਤੇ ਪੁਲਿਸ ਟੀਮ। ਅਜੀਤ ਤਸਵੀਰ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਹਾਟ-ਸਪੋਟ ਖੇਤਰਾਂ ਵਿਚ ਮੈਡੀਕਲ ਸਟੋਰਾਂ ਦੀ ਅਚਾਨਕ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ 8 ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਕਈ ਤਰ੍ਹਾਂ ਦੀਆਂ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ ’ਤੇ ਤੇ ਅਸਿਸਟੈਂਟ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਗੁਰਬਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਰੱਗ ਕੰਟਰੋਲ ਅਫ਼ਸਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ। ਟੀਮ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਨ੍ਹੀ ਦਿੱਲੀ, ਫੱਤੂ ਵਾਲਾ, ਸੁਖੇਰਾ ਬੋਦਲਾ ਤੇ ਜਲਾਲਾਬਾਦ ਤਹਿਸੀਲ ਦੇ ਪਾਲੀਵਾਲਾ, ਕਾਠਗੜ੍ਹ ਤੇ ਚੱਕ ਬਲੋਚਾਂ ਖੇਤਰਾਂ ਵਿਚ ਸਥਿਤ ਮੈਡੀਕਲ ਸਟੋਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਚੈਕਿੰਗ ਦੌਰਾਨ ਕੁੱਝ ਮੈਡੀਕਲ ਸਟੋਰਾਂ ’ਤੇ ‘ਸ਼ਡਿਊਲ ਐੱਚ-1’ ਰਜਿਸਟਰ ਮੇਨਟੇਨ ਨਹੀਂ ਕੀਤਾ ਗਿਆ ਸੀ ਜਦਕਿ ਕਈ ਦੁਕਾਨਾਂ ’ਤੇ ਦਵਾਈਆਂ ਦੀ ਖਰੀਦ-ਵੇਚ ਦਾ ਰਿਕਾਰਡ ਵੀ ਅਧੂਰਾ ਪਾਇਆ ਗਿਆ। ਟੀਮ ਨੇ ਮੈਡੀਕਲ ਸਟੋਰ ਸੰਚਾਲਕਾਂ ਨੂੰ ਬਿੱਲ ਤੇ ਰਿਕਾਰਡ ਪੂਰਾ ਰੱਖਣ, ਸ਼ਡਿਊਲ ਐੱਚ-1 ਰਜਿਸਟਰ ਦਾ ਸਹੀ ਰੱਖ-ਰਖਾਅ ਕਰਨ ਤੇ ਹੋਰ ਕਮੀਆਂ ਨੂੰ ਤੁਰੰਤ ਦੂਰ ਕਰਨ ਦੀ ਚੇਤਾਵਨੀ ਦਿੱਤੀ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਡਰੱਗਜ਼ ਐਂਡ ਕਾਸਮੈਟਿਕਸ ਐਕਟ, 1940 ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਡਰੱਗਜ਼ ਐਂਡ ਕਾਸਮੈਟਿਕਸ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੈਡੀਕਲ ਸਟੋਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਦਵਾਈਆਂ ਦੀ ਖਰੀਦ-ਵੇਚ ਦਾ ਪੂਰਾ ਰਿਕਾਰਡ ਰੱਖਣ, ਨਸ਼ੀਲੀਆਂ ਤੇ ਪਾਬੰਦੀ ਸ਼ੁਦਾ ਦਵਾਈਆਂ ਦੀ ਵਿੱਕਰੀ ਨਾ ਕਰਨ ਅਤੇ ਦੁਕਾਨਾਂ ’ਤੇ ਫਾਰਮਾਸਿਸਟ ਦੀ ਮੌਜੂਦਗੀ ਯਕੀਨੀ ਬਣਾਉਣ। ਇਸ ਮੌਕੇ ਸਹਾਇਕ ਸੁਖਦੇਵ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਇਕ ਘਰ ਅੰਦਰ ਤੜਕਸਾਰ ਕਿਸੇ ਏਜੰਸੀ ਵਲੋਂ ਕੀਤੀ ਛਾਪੇਮਾਰੀ ਬਣੀ ਚਰਚਾ ਦਾ ਵਿਸ਼ਾ ਕੋਈ ਵੀ ਸਰਕਾਰੀ ਵਿਭਾਗ ਜਾਂ... ਅਗਲੀ ਖ਼ਬਰ ਆਂਗਣਵਾੜੀ ਸੈਂਟਰ ਦੇ ਗੇਟ ’ਚ ਲੱਗੀ ਰੂੜੀ, ਬੱਚਿਆਂ ਦੇ ਮਾਪਿਆਂ ’ਚ ਭਾਰੀ ਰੋਸ
Ad Position 24