23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ

ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਸੀ. ਆਰੀ.

Ad Position 21
No active advertisement
ਅਜੀਤ ਡੈਸਕ 24-10-2026
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਸੀ.ਆਰੀ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸੁਪਰੀਮ ਕੋਰਟ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਤਿਉਹਾਰਾਂ ਮੌਕੇ ਲੋਕਾਂ ਨੂੰ ਗਰੀਨ ਪਟਾਕੇ ਚਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਰਾਤ 8 ਵਜੇ ਤੋਂ 10 ਵਜੇ ਤੱਕ, 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੇ ਰਾਤ 9 ਵਜੇ ਤੋਂ 10 ਵਜੇ ਤੱਕ, ਕ੍ਰਿਸਮਿਸ ’ਤੇ 25 ਤੇ 26 ਦਸੰਬਰ ਕ੍ਰਮਵਾਰ ਰਾਤ 11:55 ਤੋਂ ਸਵੇਰੇ 12:30 ਵਜੇ ਤੱਕ ਅਤੇ ਨਵੇਂ ਸਾਲ ’ਤੇ 31 ਦਸੰਬਰ ਤੇ 1 ਜਨਵਰੀ ਕ੍ਰਮਵਾਰ ਰਾਤ 11:55 ਤੋਂ ਸਵੇਰੇ 12:55 ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੀਵਾਲੀ, ਗੁਰਪੁਰਬ ਅਤੇ ਕ੍ਰਿਸਮਸ ਤੇ ਨਵੇਂ ਸਾਲ ਦੇ ਦਿਨਾਂ ਵਿਚ ਆਮ ਤੌਰ ਤੇ ਲੋਕਾਂ ਵਲੋਂ ਪਟਾਕੇ, ਆਤਿਸ਼ਬਾਜ਼ੀ ਤੇ ਅਜਿਹੀ ਹੋਰ ਕਈ ਤਰ੍ਹਾਂ ਦੀ ਸਮਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਨਾਲ ਸ਼ੋਰ ਸ਼ਰਾਬਾ ਪੈਦਾ ਹੁੰਦਾ ਹੈ ਤੇ ਪ੍ਰਦੂਸ਼ਣ ਫੈਲਦਾ ਹੈ। ਇਸ ਲਈ ਪੈਦਾ ਹੋਣ ਵਾਲੇ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਅੰਦਰ ਪਟਾਕੇ, ਆਤਿਸ਼ਬਾਜ਼ੀ ਆਦਿ ਬਣਾਉਣ, ਸਟੋਰ ਕਰਨ ਤੇ ਖ਼ਰੀਦਣ/ਵੇਚਣ ਨੂੰ ਨਿਯਮਤ ਕਰਨਾ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਤਿਉਹਾਰਾਂ ਸਮੇਂ ਪਟਾਕੇ ਆਦਿ ਚਲਾਉਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇਨ੍ਹਾਂ ਤਿਉਹਾਰਾਂ ਦੇ ਮੱਦੇਨਜ਼ਰ ਵਿਦੇਸ਼ਾਂ ਤੋਂ ਆਉਂਦੀ ਗੈਰ-ਕਾਨੂੰਨੀ ਧਮਾਕਾਖ਼ੇਜ਼ ਸਮਗਰੀ ਬਣਾਉਣ, ਸਟੋਰ ਕਰਨ, ਵਿੱਕਰੀ ਤੇ ਵਰਤੋਂ ਕਰਨ ਨੂੰ ਰੋਕਣ ਲਈ ਇਹ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡ ਵਿਭਾਗ ਵਲੋਂ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਕਾਲਰਸ਼ਿਪ 2025-26 ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ਫ਼ਾਜ਼ਿਲਕਾ ਇਲਾਕੇ ਅੰਦਰ ਅਸਮਾਨ ’ਤੇ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਦੇ ਸਾਹ ਸੁਕਾਏ
Ad Position 24