ਇੰਪੀਰੀਅਲ ਇੰਟਰਨੈਸ਼ਨਲ ਸਕੂਲ ’ਚ ਸਨਮਾਨ ਸਮਾਰੋਹ ਕਰਵਾਇਆ
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਵਿਖੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ’ਚ ਇਕ ਭਵ ਰੰਗਾਰੰਗ ‘ਐਵਾਰਡ ਸੈਰੇਮਨੀ’ ਪ੍ਰੋਗਰਾਮ ਕਰਵਾਇਆ ਗਿਆ। ਸਮਾਰੋਹ ਵਿਚ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਕੈਲਾਸ਼ ਰਾਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇ
ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਜੇਤੂ ਖਿਡਾਰੀ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ
25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੂਈਆਂ ਸਰਵਰ ਵਿਖੇ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ’ਚ ਇਕ ਭਵ ਰੰਗਾਰੰਗ ‘ਐਵਾਰਡ ਸੈਰੇਮਨੀ’ ਪ੍ਰੋਗਰਾਮ ਕਰਵਾਇਆ ਗਿਆ। ਸਮਾਰੋਹ ਵਿਚ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਕੈਲਾਸ਼ ਰਾਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਦੌਰਾਨ ਹੋਣਹਾਰ ਖਿਡਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਖੇਡ ਕੋਚਾਂ ਨੂੰ ਵੀ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ੋਨ, ਬਲਾਕ, ਕਲੱਸਟਰ, ਜ਼ਿਲ੍ਹਾ, ਰਾਜ ਤੇ ਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਖਿਡਾਰੀਆਂ ਦੀਆਂ ਉਪਲਬਧੀਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ ਗਈ। ਸਕੂਲ ਦੀ ਸਪੋਰਟਸ ਅਕੈਡਮੀ ਨੇ ਸੈਸ਼ਨ 2026-27 ਦੌਰਾਨ ਹਾਸਲ ਕੀਤੀਆਂ ਬੇਮਿਸਾਲ ਉਪਲਬਧੀਆਂ ਦਾ ਵੇਰਵਾ ਸਾਂਝਾ ਕੀਤਾ। ‘ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ’ ਵਿਚ ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰ ’ਤੇ 13 ਸੋਨ ਤੇ 3 ਚਾਂਦੀ ਦੇ ਤਗਮੇ ਜਿੱਤੇ, ਜਦਕਿ ਕਲੱਸਟਰ ਪੱਧਰ ’ਤੇ 7 ਸੋਨ, 4 ਚਾਂਦੀ ਅਤੇ 10 ਕਾਂਸੇ ਦੇ ਤਗਮੇਂ ਹਾਸਲ ਕੀਤੇ। ‘70ਵੀਂ ਪੰਜਾਬ ਸਕੂਲ ਖੇਡਾਂ’ ਵਿਚ ਖਿਡਾਰੀਆਂ ਨੇ ਜ਼ੋਨ ਪੱਧਰ ’ਤੇ 37 ਸੋਨ, 35 ਚਾਂਦੀ ਅਤੇ 10 ਕਾਂਸੇ ਦੇ ਤਗਮੇ ਜਿੱਤੇ। ਜ਼ਿਲ੍ਹਾ ਪੱਧਰ ’ਤੇ 29 ਸੋਨ, 15 ਚਾਂਦੀ ਤੇ 16 ਕਾਂਸੇ ਦੇ ਮੈਡਲ ਹਾਸਲ ਕੀਤੇ, ਜਦਕਿ ਰਾਜ ਪੱਧਰ ’ਤੇ ਵੀ ਕਾਂਸੇ ਮੈਡਲ ਜਿੱਤ ਕੇ ਸਫਲਤਾ ਦਾ ਝੰਡਾ ਲਹਿਰਾਇਆ। ਇਸ ਤੋਂ ਇਲਾਵਾ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ 32 ਸੋਨ, 9 ਚਾਂਦੀ ਅਤੇ 6 ਕਾਂਸੇ ਦੇ ਤਗਮੇ ਜਿੱਤੇ, ਜਦਕਿ ਰਾਜ ਪੱਧਰ ’ਤੇ 1 ਸੋਨ, 6 ਚਾਂਦੀ ਤੇ 3 ਕਾਂਸੇ ਦੇ ਤਗਮੇ ਪ੍ਰਾਪਤ ਕੀਤੇ। ‘ਥਾਂਗ-ਤਾ ਓਪਨ ਚੈਂਪੀਅਨਸ਼ਿਪ-2026’ ਵਿਚ ਰਾਜ ਪੱਧਰ ’ਤੇ 7 ਸੋਨ, 1 ਚਾਂਦੀ, 1 ਕਾਂਸੇ ਤੇ ਰਾਸ਼ਟਰੀ ਪੱਧਰ ’ਤੇ ਵੀ ਕਾਂਸੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਰਵੀ ਕੁਮਾਰ ਨੇ ਖਿਡਾਰੀਆਂ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਡਾਇਰੈਕਟਰ ਸੁਖਵਿੰਦਰ ਪਾਲ ਨੇ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ।