24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਫ਼ਿਰੋਜ਼ਪੁਰ ਮੰਡਲ ’ਚ ਈ-ਟੈਂਡਰਿੰਗ ਰਾਹੀਂ ਐੱਸ.ਐੱਲ.ਆਰ. ਲੀਜ਼ਿੰਗ ਠੇਕੇ ਤੋਂ ਮਿਲੇਗਾ 94.2 ਲੱਖ ਦਾ ਮਾਲੀਆ

ਫ਼ਿਰੋਜ਼ਪੁਰ, 24 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਰੇਲਗੱਡੀ ਨੰਬਰ 12138 (ਪੰਜਾਬ ਮੇਲ) ਵਿਚ ਐੱਸ. ਐੱਲ.

Ad Position 21
No active advertisement
ਅਜੀਤ ਡੈਸਕ 25-10-2026
ਫ਼ਿਰੋਜ਼ਪੁਰ, 24 ਅਕਤੂਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਰੇਲਗੱਡੀ ਨੰਬਰ 12138 (ਪੰਜਾਬ ਮੇਲ) ਵਿਚ ਐੱਸ.ਐੱਲ.ਆਰ. ਲੀਜ਼ਿੰਗ ਦਾ ਠੇਕਾ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ। ਇਸ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਸੁਵਿਧਾ ਮਿਲੇਗੀ ਤੇ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਰੇਲਗੱਡੀ ਵਿਚ ਤਿੰਨ ਸਾਲਾਂ ਦੇ ਠੇਕੇ ਤੋਂ ਰੇਲਵੇ ਨੂੰ 94.2 ਲੱਖ ਦਾ ਮਾਲੀਆ ਪ੍ਰਾਪਤ ਹੋਵੇਗਾ। ਐੱਸ.ਐੱਲ.ਆਰ. ਲੀਜ਼ਿੰਗ ਵਿਵਸਥਾ ਨਾਲ ਰੇਲਵੇ ਨੂੰ ਵਾਧੂ ਮਾਲੀਆ ਮਿਲਦਾ ਹੈ ਤੇ ਰੇਲਗੱਡੀਆਂ ਵਿਚ ਉਪਲਬਧ ਜਗ੍ਹਾ ਦੀ ਬਿਹਤਰ ਵਰਤੋਂ ਯਕੀਨੀ ਹੁੰਦੀ ਹੈ। ਇਸ ਦੇ ਨਾਲ ਹੀ ਵਪਾਰੀਆਂ ਨੂੰ ਆਪਣਾ ਸਾਮਾਨ ਤੇਜ਼ੀ ਤੇ ਸੁਰੱਖਿਅਤ ਢੰਗ ਨਾਲ ਇਕ ਥਾਂ ਤੋਂ ਦੂਜੀ ਥਾਂ ਭੇਜਣ ਦੀ ਸੁਵਿਧਾ ਮਿਲਦੀ ਹੈ। ਇਹ ਵਿਵਸਥਾ ਰੇਲਵੇ ਤੇ ਵਪਾਰੀ ਦੋਵਾਂ ਲਈ ਲਾਭਦਾਇਕ ਸਾਬਤ ਹੋ ਰਹੀ ਹੈ, ਜਿਸ ਨਾਲ ਸਮੇਂ ਤੇ ਲਾਗਤ ਦੋਵਾਂ ਦੀ ਬੱਚਤ ਹੋ ਰਹੀ ਹੈ। ਈ-ਟੈਂਡਰਿੰਗ ਦੇ ਮਾਧਿਅਮ ਨਾਲ ਪਾਰਦਰਸ਼ੀ ਤਰੀਕੇ ਨਾਲ ਠੇਕੇ ਅਲਾਟ ਕੀਤੇ ਜਾਣ ਨਾਲ ਰੇਲਵੇ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ ਤੇ ਯਾਤਰੀਆਂ ਨੂੰ ਬਿਹਤਰ ਸੁਵਿਧਾ ਮਿਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਨੂੰ ਪਹਿਲ ਦੇਣ ਕੰਬਾਈਨ ਮਾਲਕ ਤੇ ਡਰਾਈਵਰ- ਡਾ. ਸਤਵੀਰ ਸਿੰਘ ਅਗਲੀ ਖ਼ਬਰ ਲੈਂਡ ਮਾਰਟਗੇਜ ਬੈਂਕ ਦੇ ਚੇਅਰਮੈਨ ਗੁਰਜੀਤ ਗਿੱਲ ਕੋੜਿਆਂਵਾਲੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਾਲ ਕੀਤੀ ਵਿਚਾਰ-ਚਰਚਾ
Ad Position 24